ਮੋਗਾ ਤੇ ਫਿਰੋਜ਼ਪੁਰ ਦੇ ਦੋ ਪਿੰਡਾਂ ਵਿੱਚ ਨਸ਼ੇ ਦੀ ਵਿਕਰੀ ਦੀ ਗੂੰਜ ਚੰਡੀਗੜ੍ਹ ਤੱਕ ਪਹੁੰਚ ਗਈ ਹੈ। ਗ੍ਰਹਿ ਵਿਭਾਗ ਦੀ ਦੇਖ-ਰੇਖ ਕਰ ਰਹੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਇਸ ‘ਤੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਦੋਵਾਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਪੱਤਰ ਭੇਜਿਆ ਹੈ।
ਜਿਸ ਵਿੱਚ ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਕੁਰਕ ਕਰਨ ਦੀ ਗੱਲ ਕਹੀ ਗਈ ਹੈ। ਜੇਕਰ ਕੋਈ ਅਧਿਕਾਰੀ ਲਾਪਰਵਾਹੀ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇ। ਉਪ ਮੁੱਖ ਮੰਤਰੀ ਨੇ 3 ਦਿਨਾਂ ਵਿੱਚ ਕਾਰਵਾਈ ਦੀ ਰਿਪੋਰਟ ਤਲਬ ਕਰ ਲਈ ਹੈ।
ਮੋਗਾ ਦੇ ਪਿੰਡ ਰੌਲੀ ਅਤੇ ਫਿਰੋਜ਼ਪੁਰ ਦੇ ਵਜੀਦਪੁਰ ‘ਚ ਨਸ਼ੇ ਦੀ ਵਿਕਰੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀਆਂ ਕੁਝ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋਈਆਂ ਸਨ। ਜਿਸ ਦਾ ਉਪ ਮੁੱਖ ਮੰਤਰੀ ਨੇ ਨੋਟਿਸ ਲਿਆ। ਉਨ੍ਹਾਂ ਕਿਹਾ ਕਿ ਸੀਐਮ ਚਰਨਜੀਤ ਚੰਨੀ ਨੇ ਵੀ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਕਿਹਾ ਹੈ ਕਿ ਨਸ਼ਿਆਂ ਦੀ ਵਿਕਰੀ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਇੱਕ ਵੀਡੀਓ ਵਿੱਚ ਦੋਸ਼ ਲਾਇਆ ਜਾ ਰਿਹਾ ਹੈ ਕਿ ਪਿੰਡ ਰੌਲੀ ਵਿੱਚ ਚਿਟਾ ਖੁੱਲ੍ਹੇਆਮ ਵੇਚਿਆ ਜਾਂਦਾ ਹੈ। ਇਸ ਸਬੰਧੀ ਪੁਲਿਸ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ ਪਰ ਨਸ਼ੇ ਦੀ ਵਿਕਰੀ ਬੰਦ ਨਹੀਂ ਹੋਈ। ਪੁਲਿਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ ਪਰ ਉਹ ਜ਼ਮਾਨਤ ’ਤੇ ਬਾਹਰ ਆ ਕੇ ਮੁੜ ਚਿਟਾ ਵੇਚ ਰਿਹਾ ਹੈ।
ਇਹ ਵੀ ਪੜ੍ਹੋ : ਹੁਣ ਅਪਣੀ ਮਰਜ਼ੀ ਨਾਲ ਮਰ ਸਕਣਗੇ ਲੋਕ, ਇਸ ਦੇਸ਼ ‘ਚ ਲਾਗੂ ਹੋਇਆ ‘ਇੱਛਾ-ਮੌਤ’ ਕਾਨੂੰਨ
ਪਿੰਡ ਵਜੀਦਪੁਰ ‘ਚ ਸ਼ਰੇਆਮ ਚਿੱਟਾ ਵੇਚਦੇ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਦੋਸ਼ ਹੈ ਕਿ ਪੁਲਸ ਨੂੰ ਕਈ ਵਾਰ ਸ਼ਿਕਾਇਤ ਕੀਤੀ ਗਈ ਹੈ ਪਰ ਕੋਈ ਕਾਰਵਾਈ ਨਹੀਂ ਹੋਈ। ਪਿੰਡ ਵਿੱਚ ਨਸ਼ੇ ਦੀ ਵਿਕਰੀ ਨਹੀਂ ਰੁਕੀ ਹੈ।
ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਐਸਐਸਪੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਹ ਖੁਦ ਇਸ ਪਾਸੇ ਧਿਆਨ ਦੇਣ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ। ਕਾਰਵਾਈ ਨਾ ਕਰਨ ਵਾਲੇ ਅਧਿਕਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਦਾ ਕੇਸ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇ।