ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਸੁਨਾਰੀਆ ਜੇਲ੍ਹ ਵਿੱਚ ਅੱਜ ਪੰਜਾਬ ਪੁਲਿਸ ਦੀ ਐੱਸਆਈਟੀ ਦੀ ਟੀਮ ਤੋਂ ਬੇਅਦਬੀ ਮਾਮਲੇ ਵਿੱਚ ਪੁੱਛ-ਗਿੱਛ ਕੀਤੀ ਗਈ। ਹੁਣ ਐੱਸ.ਆਈ.ਟੀ. ਟੀਮ ਜੇਲ੍ਹ ਵਿੱਚੋਂ ਬਾਹਰ ਆ ਚੁੱਕੀ ਹੈ। ਦੱਸ ਦੇਈਏ ਕਿ ਰਾਮ ਰਹੀਮ ਤੋਂ ਲਗਭਗ 9 ਘੰਟੇ ਸਵਾਲ-ਜਵਾਬ ਕੀਤੇ ਗਏ।
ਜਾਣਕਾਰੀ ਦਿੰਦਿਆਂ ਐੱਸ. ਪੀ. ਐੱਸ. ਪਰਮਾਰ ਨੇ ਦੱਸਿਆ ਕਿ ਰਾਮ ਰਹੀਮ ਤੋਂ ਬੇਅਦਬੀ ਮਾਮਲੇ ਵਿੱਚ ਜੁੜੇ ਸਵਾਲ ਪੁੱਛੇ ਗਏ। ਇਸ ਦ ਰਿਪੋਰਟ 12 ਨਵੰਬਰ ਨੂੰ ਹਾਈਕੋਰਟ ਨੂੰ ਸੌਂਪੀ ਜਾਵੇਗੀ।
ਪੰਜਾਬ ਪੁਲਿਸ ਦੀ ਐਸਆਈਟੀ ਦਾ ਕਾਫ਼ਲਾ ਸੋਮਵਾਰ ਸਵੇਰੇ 9:30 ਵਜੇ ਸੁਨਾਰੀਆ ਜੇਲ੍ਹ ਪਹੁੰਚਿਆ। ਇਸ ਮੌਕੇ ਰਾਮ ਰਹੀਮ ਦੇ ਵਕੀਲ ਵੀ ਮੌਜੂਦ ਸਨ। ਕਿਉਂਕਿ ਰਾਮ ਰਹੀਮ ਨੇ ਆਪਣੇ ਵਕੀਲਾਂ ਦੀ ਮੌਜੂਦਗੀ ‘ਚ ਹੀ ਸਵਾਲਾਂ ਦੇ ਜਵਾਬ ਦੇਣ ਦੀ ਗੱਲ ਕਹੀ ਸੀ।