ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਬਸਪਾ ਨੇ ਰਾਜਪੁਰਾ ਵਿਚ ਗੰਦਾ ਪਾਣੀ ਪੀਣ ਕਾਰਨ ਉਲਟੀਆਂ ਤੇ ਦਸਤ ਲੱਗਣ ਨਾਲ ਐੱਸਸੀ ਪਰਿਵਾਰਾਂ ਦੇ ਪੰਜ ਬੱਚਿਆਂ ਦੀ ਮੌਤ ਹੋਣ ਤੇ ਢਾਈ ਦਰਜਨ ਤੋਂ ਵੱਧ ਹੋਰਨਾਂ ਦੇ ਗੰਭੀਰ ਬੀਮਾਰ ਹੋ ਜਾਣ ਦੇ ਮਾਮਲੇ ਵਿਚ ਉਨ੍ਹਾਂ ਪਰਿਵਾਰਾ ਨੂੰ ਨਾਲ ਲੈ ਕੇ ਸਰਕਾਰੀ ਅਧਿਕਾਰੀਆਂ ਦੀ ਲਾਪਰਵਾਹੀ ਦੀ ਉਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।
ਅੱਜ ਇਥੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਸਾਬਕਾ ਮੰਤਰੀ ਤੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਰਦਾਰ ਸੁਰਜੀਤ ਸਿੰਘ ਰੱਖੜਾ, ਕੇਸਰ ਸਿੰਘ ਪ੍ਰਧਾਨ ਬੀਐਸਪੀ ਅਤੇ ਅਕਾਲੀ ਦਲ ਦੇ ਬੁਲਾਰੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਓਐਸਡੀ ਸਰਦਾਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਿਲੇ ਵਫਦ ਨੇ ਦੱਸਿਆ ਕਿ ਰਾਜਪੁਰਾ ਵਿਚ ਐਸਸੀ ਭਾਈਚਾਰੇ ਦੀ ਆਬਾਦੀ ਵਾਲੇ ਇਲਾਕਿਆਂ ਵਿਚ ਪੀਣ ਵਾਲਾ ਗੰਦਾ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ ਜੋ ਪੀਣ ਦੇ ਯੋਗ ਨਹੀਂ ਹੈ।
ਉਹਨਾਂ ਕਿਹਾ ਕਿ ਪੰਜਾਬ ਵਿਚ ਸਰਦਾਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਗਰੀਬ ਹਮਾਇਤੀ ਹੋਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਜਦੋਂ ਇਹ ਮਾਮਲਾ ਸਥਾਨਕ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਉਹਨਾਂ ਨੇ ਇਹ ਕਹਿ ਕੇ ਪੱਲਾ ਝਾੜ ਲਿਆ ਕਿ ਇਹ ਨਜਾਇਜ਼ ਪਾਣੀ ਦੇ ਕੁਨੈਕਸ਼ਨ ਹਨ।
ਵਫਦ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਪੰਜ ਸਾਲ ਦਾ ਰਾਜਕਾਲ ਤਕਰੀਬਨ ਪੂਰਾ ਹੋਣ ਵਾਲਾ ਹੈ, ਅਜਿਹੇ ਵਿਚ ਹੋਰ ਸਹੂਲਤਾਂ ਦੀ ਗੱਲ ਤਾਂ ਕੀ ਕਰਨੀ ਸਗੋਂ ਸਰਕਾਰ ਐਸਸੀ ਆਬਾਦੀ ਵਾਲੇ ਗਰੀਬ ਘਰਾਂ ਵਿਚ ਪੀਣ ਦਾ ਪਾਣੀ ਵੀ ਸਪਲਾਈ ਨਹੀਂ ਕਰ ਸਕੀ।
ਵਫਦ ਨੇ ਮੰਗ ਕੀਤੀ ਕਿ ਗਰੀਬ ਐਸ.ਸੀ. ਬੱਚਿਆਂ ਦੀ ਮੌਤ ਹੋਣ ਤੇ ਦਰਜਨਾਂ ਹੋਰ ਦੇ ਗੰਭੀਰ ਬੀਮਾਰ ਹੋਣ ਦੇ ਮਾਮਲੇ ਦੀ ਕਿਸੇ ਸੀਟਿੰਗ ਜੱਜ ਕੋਲੋਂ ਉਚ ਪੱਧਰੀ ਜਾਂਚ ਕਰਵਾਈ ਜਾਵੇ। ਜਿਹੜੇ ਬੱਚਿਆਂ ਦੀ ਮੌਤ ਹੋਈ ਹੈ, ਉਹਨਾਂ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਹਰੇਕ ਨੂੰ ਮੁਆਵਜ਼ਾ ਦਿੱਤਾ ਜਾਵੇ ਤੇ ਬੀਮਾਰ ਹੋਏ ਬੱਚਿਆਂ ਦਾ ਮੁਫਤ ਇਲਾਜ ਕਰਵਾਇਆ ਜਾਵੇ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਇਸ ਤੋਂ ਇਲਾਵਾ ਸਾਰੇ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸੈਂਪਲਿੰਗ ਕਰਵਾਈ ਜਾਵੇ ਤੇ ਸ਼ਹਿਰ ਵਾਸੀਆਂ ਨੂੰ ਸਾਫ-ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਇਆ ਜਾਵੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਰੱਖੜਾ ਤੇ ਸਰਦਾਰ ਬਰਾੜ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਉਸਨੇ ਇਸ ਗਰੀਬ ਮਾਰ ਕਰਨ ਵਾਲੇ ਦੋਸ਼ੀ ਅਧਿਕਾਰੀਆਂ ਤੇ ਰਾਜਨੀਤਕ ਲੋਕਾਂ ਖਿਲਾਫ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਸੰਘਰਸ਼ ਕਰੇਗਾ ਅਤੇ ਸਥਾਨਕ ਵਿਧਾਇਕ ਦਾ ਘਿਰਾਓ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮੁੰਬਈ : ਮੁਕੇਸ਼ ਅੰਬਾਨੀ ਦੇ ਘਰ ਬਾਹਰ ਹੜਕੰਪ, ਵੱਡੀ ਗਿਣਤੀ ‘ਚ ਸਕਿਓਰਿਟੀ ਲਈ ਲਾਈ ਗਈ ਪੁਲਿਸ
ਉਹਨਾਂ ਕਿਹਾ ਕਿ ਚੰਗਾ ਪ੍ਰਸ਼ਾਸਨ ਦੇਣ ਵਿਚ ਵਿਧਾਇਕ ਦੀ ਵੱਡੀ ਭੂਮਿਕਾ ਹੁੰਦੀ ਹੈ ਤੇ ਹਰਦਿਆਲ ਕੰਬੋਜ ਇਹ ਕਹਿ ਕੇ ਪੱਲਾ ਨਹੀਂ ਝਾੜ ਸਕਦੇ ਕਿ ਨਜਾਇਜ਼ ਪਾਣੀ ਦੇ ਕੁਨੈਕਸ਼ਨ ਹਨ। ਉਹਨਾਂ ਕਿਹਾ ਕਿ ਜੇਕਰ ਅੱਜ ਕੰਬੋਜ ਨੂੰ ਕੁਨੈਕਸ਼ਨ ਨਜਾਇਜ਼ ਲੱਗ ਰਹੇ ਹਨ ਤਾਂ ਪੰਜ ਸਾਲ ਉਹ ਕਿਥੇ ਸਨ।
ਉਹਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਚੰਨੀ ਲੋਕਾਂ ਨੂੰ ਮੁਫਤ ਪਾਣੀ ਦੇਣ ਦੇ ਦਾਅਵੇ ਕਰ ਰਹੇ ਹਨ, ਉਦੋਂ ਕਾਂਗਰਸੀ ਵਿਧਾਇਕ ਦਾ ਬਿਆਨ ਆਪਣੀ ਹੀ ਸਰਕਾਰ ਦਾ ਮਖੌਲ ਉਡਾਉਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮ੍ਰਿਤਕ ਬੱਚਿਆਂ ਦੇ ਰਿਸ਼ਤੇਦਾਰ ਵੀ ਮੌਜੂਦ ਸਨ।