Jalandhar Police drugs case: ਪੁਲਿਸ ਵੱਲੋਂ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਉਸੇ ਤਰਜ਼ ‘ਤੇ ਅੱਜ ਜਲੰਧਰ ਦੇ ਸੀਆਈਏ ਸਟਾਫ਼ 1 ਦੀ ਪੁਲਿਸ ਨੇ ਨਸ਼ਾ ਤਸਕਰੀ ਦੇ ਮਾਮਲੇ ‘ਚ 3 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ ਟਰਾਮਾਡੋਲ ਦੀਆਂ 96 ਹਜ਼ਾਰ ਗੋਲੀਆਂ ਬਰਾਮਦ ਹੋਈਆਂ ਹਨ। ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਦੇ ਏਐਸਆਈ ਜਸਵਿੰਦਰ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਹ ਲੰਮਾ ਪਿਡ ਤੋਂ ਜੰਡੂ ਸਿੰਘਾ ਵੱਲ ਜਾ ਰਹੇ ਸਨ ਤਾਂ ਉਕਤ ਨੌਜਵਾਨ ਐਕਟਿਵਾ ‘ਤੇ ਸਵਾਰ ਹੋ ਕੇ ਲੰਮਾ ਪਿਡ ਵੱਲ ਆ ਰਿਹਾ ਸੀ, ਜੋ ਪੁਲਿਸ ਨੂੰ ਦੇਖ ਕੇ ਘਬਰਾ ਗਿਆ।
ਪੁਲੀਸ ਨੇ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ, ਜਿਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 3000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਬਾਰੀਕੀ ਨਾਲ ਪੁੱਛਗਿੱਛ ਕਰਨ ‘ਤੇ ਉਸ ਨੇ ਦੱਸਿਆ ਕਿ ਉਹ ਰਾਜਨ ਅਤੇ ਅੰਕਿਤ ਤੋਂ ਨਸ਼ੇ ਵਾਲੀਆਂ ਗੋਲੀਆਂ ਹੁਸ਼ਿਆਰਪੁਰ ਤੋਂ ਲਿਆਏ ਸਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਓਮਕਾਰ ਸਿੰਘ ਦੇ ਕਹਿਣ ‘ਤੇ ਪੁਲਿਸ ਨੇ ਰਾਜਨ ਨੂੰ ਹੁਸ਼ਿਆਰਪੁਰ ਅਤੇ ਅੰਕਿਤ ਨੂੰ ਹੁਸ਼ਿਆਰਪੁਰ ਤੋਂ ਗ੍ਰਿਫਤਾਰ ਕੀਤਾ ਹੈ। ਜਲੰਧਰ ਨੇ ਸੀ.ਆਈ.ਏ ਸਟਾਫ਼ 1 ਤੇ ਤਿੰਨ ਮੁਜਰਿਮਾਂ ‘ਤੇ ਐਨ.ਡੀ.ਪੀ.ਐਸ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |