ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰਾਲੇ (ਈਏਐਮ) ਨੂੰ ਪੱਤਰ ਲਿਖ ਕੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਬੇਨਤੀ ਕੀਤੀ ਹੈ।
ਪੱਤਰ ਵਿੱਚ ਹਰਸਿਮਰਤ ਨੇ ਕਥਿਤ ਤੌਰ ‘ਤੇ ਕਿਹਾ ਕਿ ਦੇਸ਼ ਵਿੱਚ ਕੋਵਿਡ -19 ਸਥਿਤੀ ਵਿੱਚ ਸੁਧਾਰ ਹੋਇਆ ਹੈ, ਜਿਸ ਕਰਕੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਿਆ ਜਾਣਾ ਚਾਹੀਦਾ ਹੈ।
ਬੀਬਾ ਬਾਦਲ ਨੇ ਭਾਰਤ-ਪਾਕਿਸਤਾਨ ਵਿਚਕਾਰ ਬਹੁ-ਧਰਮੀ ਸ਼ਾਂਤੀ ਗਲਿਆਰੇ ਦੇ ਪੁਰਾਣੇ ਪ੍ਰੋਜੈਕਟ ਨੂੰ ਮੁੜ ਸੁਰਜੀਤ ਕਰਨ ਲਈ ਬੇਨਤੀ ਕੀਤੀ, ਜੋ ਹੁਣ ਪਾਕਿਸਤਾਨ ਵਿਚਲੇ ਸਾਰੇ ਇਤਿਹਾਸਕ ਧਾਰਮਿਕ ਸਥਾਨਾਂ ਨੂੰ ਭਾਰਤ ਦੇ ਸਾਰੇ ਧਰਮਾਂ ਦੇ ਸ਼ਰਧਾਲੂਆਂ, ਖਾਸ ਕਰਕੇ ਸਿੱਖਾਂ ਲਈ ਜੋੜਦਾ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਉਨ੍ਹਾਂ ਕਿਹਾ ਕਿ ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਨੂੰ ਖੇਤਰਾਂ ਦੀ ਅਦਲਾ-ਬਦਲੀ ਕਰਨੀ ਚਾਹੀਦੀ ਹੈ ਤਾਂ ਜੋ ਕਰਤਾਰਪੁਰ ਸਾਹਿਬ ਭਾਰਤ ਦੀ ਮੁੱਖ ਭੂਮੀ ਦਾ ਹਿੱਸਾ ਬਣ ਜਾਵੇ, ਇਸ ਨੂੰ ਕਿਸੇ ਹੋਰ ਥਾਂ ਤੋਂ ਪਾਕਿਸਤਾਨ ਲਈ ਢੁਕਵੀਂ ਜ਼ਮੀਨ ਦੇ ਨਾਲ ਬਦਲਿਆ ਜਾਵੇ।
ਇਹ ਵੀ ਪੜ੍ਹੋ : ਨਵਜੋਤ ਕੌਰ ਦਾ CM ਚੰਨੀ ‘ਤੇ ਨਿਸ਼ਾਨਾ, ਕਿਹਾ- ‘ਕੰਮ ਤਾਂ ਹੁਣ ਵੀ ਨਹੀਂ ਹੋਏ, ਕੈਪਟਨ ਖਿਲਾਫ ਬੋਲਣ ਵਾਲੇ 40 MLA ਚੁੱਪ ਕਿਉਂ’?
ਬੀਬਾ ਬਾਦਲ ਨੇ ਕਿਹਾ ਕਿ 1948 ਵਿੱਚ ਸਭ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਮੰਗ ਚੁੱਕੀ ਗਈ ਸੀ। 1969 ਵਿੱਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਰਸਮੀ ਤੌਰ ‘ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਾਲ ਜ਼ਮੀਨਾਂ ਦੀ ਇਸ ਅਦਲਾ-ਬਦਲੀ ਲਈ ਗੱਲ ਕਰਨ ਲਈ ਰਾਜ਼ੀ ਵੀ ਹੋ ਗਏ ਸਨ। ਪਰ ਪਾਕਿਸਤਾਨ ਸਰਕਾਰ ਵੱਲੋਏ ਇਹ ਪੇਸ਼ਕਸ਼ ਠੁਕਰਾ ਦਿੱਤੀ ਗਈ ਸੀ, ਤੇ ਬਾਅਦ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਵੀ। ਉਨ੍ਹਾਂ ਕਿਹਾ ਕਿ ਹੁਣ ਇਹ ਪਵਿੱਤਰ ਕਰਤਾਰਪੁਰ ਸਾਹਿਬ ਨੂੰ ਸਥਾਈ ਤੌਰ ‘ਤੇ ਭਾਰਤ ਦਾ ਹਿੱਸਾ ਬਣਾਉਣ ਦੀ ਪੇਸ਼ਕਸ਼ ਕਰਨ ਦਾ ਸਮਾਂ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦਫਤਰ ਨੂੰ ਅਪੀਲ ਕੀਤੀ ਕਿ ਢੁਕਵੀਂ ਅਦਲਾ-ਬਦਲੀ ਕੀਤੀ ਜਾਵੇ।