ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਪੰਜਾਬ ਪੁਲਿਸ ਨੇ ਇੱਕ ਲੋੜੀਂਦੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਕੋਲੋਂ 55 ਕਿਲੋ ਅਫੀਮ ਬਰਾਮਦ ਹੋਈ ਹੈ। ਫੜੇ ਗਏ ਤਸਕਰ ਦੀ ਪਛਾਣ ਜੰਗਵੀਰ ਸਿੰਘ ਉਰਫ਼ ਯੋਧਾ ਵਾਸੀ ਜੰਡਿਆਲਾ ਗੁਰੂ ਦੇ ਪਿੰਡ ਦੇਵੀਦਾਸਪੁਰ ਵਜੋਂ ਹੋਈ ਹੈ। ਯੁੱਧਵੀਰ ਨੂੰ ਪਹਿਲਾਂ ਹੀ ਅਪਰਾਧੀ ਘੋਸ਼ਿਤ ਕੀਤਾ ਗਿਆ ਸੀ ਅਤੇ ਐਨਡੀਪੀਐਸ ਦੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਸੀ।
ਪੁਲਿਸ ਨੇ ਮੁਲਜ਼ਮ ਕੋਲੋਂ ਇੱਕ ਟੋਇਟਾ ਅਰਬਨ ਕਰੂਜ਼ਰ ਕਾਰ ਵੀ ਬਰਾਮਦ ਕੀਤੀ ਹੈ, ਜਿਸ ਦਾ ਰਜਿਸਟ੍ਰੇਸ਼ਨ ਨੰਬਰ UP14EU839 ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਦੇ ਸੀਆਈਏ ਵਿੰਗ ਨੇ ਕਰਤਾਰਪੁਰ-ਕਿਸ਼ਨਪੁਰਾ ਰੋਡ ’ਤੇ ਨਾਕਾ ਲਾਇਆ ਹੋਇਆ ਸੀ। ਚੈਕਿੰਗ ਦੌਰਾਨ ਪੁਲਿਸ ਟੀਮ ਨੇ ਯੁੱਧਵੀਰ ਵੱਲੋਂ ਚਲਾ ਰਹੀ ਅਰਬਨ ਕਰੂਜ਼ਰ ਕਾਰ ਨੂੰ ਰੋਕ ਕੇ ਉਸ ਵਿੱਚੋਂ 55 ਕਿਲੋ ਅਫੀਮ ਬਰਾਮਦ ਕੀਤੀ। ਹਾਲਾਂਕਿ ਯੁੱਧਵੀਰ ਦਾ ਸਾਥੀ ਪਲਵਿੰਦਰ ਸਿੰਘ ਉਰਫ ਸੰਨੀ ਮੌਕੇ ਤੋਂ ਫਰਾਰ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਯੁੱਧਵੀਰ ਨੇ ਖੁਲਾਸਾ ਕੀਤਾ ਹੈ ਕਿ ਇਹ ਖੇਪ ਬਦਨਾਮ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ, ਜੋ ਬਿਆਸ ਦੇ ਪਿੰਡ ਵਜ਼ੀਰ ਭੁੱਲਰ ਦਾ ਵਸਨੀਕ ਹੈ ਅਤੇ ਇਸ ਸਮੇਂ ਵਿਦੇਸ਼ ਵਿੱਚ ਰਹਿ ਰਿਹਾ ਹੈ, ਰਾਹੀਂ ਪ੍ਰਾਪਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸਿੱਧੂ ਅੱਗੇ ਝੁਕੀ ਸਰਕਾਰ? ਹਟਾਏ ਜਾ ਸਕਦੇ ਹਨ ਐਡਵੋਕੇਟ ਜਨਰਲ ਤੇ DGP
ਯੁੱਧਵੀਰ ਨੇ ਦੱਸਿਆ ਕਿ ਨਵਪ੍ਰੀਤ ਵਿਦੇਸ਼ ਵਿੱਚ ਬੈਠੇ ਆਪਣੇ ਸਾਥੀਆਂ ਰਾਹੀਂ ਪੰਜਾਬ ਵਿੱਚ ਅਫੀਮ ਅਤੇ ਹੈਰੋਇਨ ਦੀ ਸਪਲਾਈ ਕਰਦਾ ਰਿਹਾ ਹੈ। ਐਸਐਸਪੀ ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਹੋਰ ਬਰਾਮਦਗੀ ਅਤੇ ਗ੍ਰਿਫਤਾਰੀਆਂ ਦੀ ਉਮੀਦ ਹੈ।