ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨੂੰ ਤੋਹਫ਼ੇ ਦੇਣੇ ਜਾਰੀ ਹਨ। ਮੰਗਲਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੱਡੀ ਸੌਗਾਤ ਦਿੱਤੀ ਗਈ ਹੈ।
ਕੱਚੇ ਮੁਲਾਜ਼ਮਾਂ ਲਈ ਇਸ ਸੌਗਾਤ ਦਾ ਐਲਾਨ CM ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਹੈ। ਸਰਕਾਰ ਨੇ 36000 ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਹੈ। ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਅੰਦਰ ਕਈ ਵਿਭਾਗਾਂ ਦੇ ਕੱਚੇ ਮੁਲਾਜ਼ਮ ਵੀ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਮੁੱਖ ਮੰਤਰੀ ਨੇ ਕਿਹਾ ਕਿ 36000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਅਸੈਂਬਲੀ ਵਿੱਚ ਜਾਵੇਗਾ।
ਹਾਲਾਂਕਿ ਇਸ ਐਲਾਨ ਦੌਰਾਨ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਕਿਨ੍ਹਾਂ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਅਸੈਂਬਲੀ ‘ਚ ਇੱਕ ਬਿੱਲ ਲਿਆ ਕਿ ਜਾਣਕਾਰੀ ਦਿੱਤੀ ਜਾਵੇਗੀ। ਉੱਥੇ ਹੀ ਖਾਸ ਗੱਲ ਇਹ ਹੈ ਕਿ ਕੈਬਨਿਟ ਦੇ ਨਾਲ-ਨਾਲ ਨਵਜੋਤ ਸਿੰਘ ਸਿੱਧੂ ਪ੍ਰੈੱਸ ਕਾਨਫਰੰਸ ਵਿੱਚ ਵੀ ਮੌਜੂਦ ਹਨ।
ਵੀਡੀਓ ਲਈ ਕਲਿੱਕ ਕਰੋ -: