ਪੰਜਾਬ ਸਰਕਾਰ ਨੇ ਜਲੰਧਰ ਦੇ ਸਾਬਕਾ ਸੰਸਦ ਮੈਂਬਰ ਮੋਹਿੰਦਰ ਸਿੰਘ ਕੇ. ਪੀ. ਨੂੰ ਕੈਬਨਿਟ ਰੈਂਕ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਕੇ. ਪੀ. ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਹਨ ਤੇ ਇਸੇ ਦਾ ਫਾਇਦਾ ਉਨ੍ਹਾਂ ਨੂੰ ਮਿਲ ਰਿਹਾ ਹੈ।
ਕੇ. ਪੀ. ਮੌਜੂਦਾ ਸਮੇਂ ਪੰਜਾਬ ਬੋਰਡ ਆਫ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟ੍ਰੀਅਲ ਟ੍ਰੇਨਿੰਗ ਦੇ ਚੇਅਰਮੈਨ ਹਨ। ਇਸ ਦੇ ਨਾਲ ਹੀ ਸਰਕਾਰ ਨੇ ਹੁਣ ਉਨ੍ਹਾਂ ਨੂੰ ਕੈਬਨਿਟ ਦਾ ਰੈਂਕ ਵੀ ਦੇ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ਗੀ ਦੇ ਚੱਲਦਿਆਂ ਉਨ੍ਹਾਂ ਨੂੰ ਕੋਈ ਮੁੱਖ ਅਹੁਦਾ ਨਹੀਂ ਦਿੱਤਾ ਗਿਆ ਸੀ ਪਰ ਜਿਵੇਂ ਹੀ ਪਾਵਰ ਚਰਨਜੀਤ ਸਿੰਘ ਚੰਨੀ ਦੇ ਹੱਥ ਆਈ ਤਾਂ ਮੋਹਿੰਦਰ ਸਿੰਘ ਕੇ. ਪੀ. ਨੂੰ ਕੈਬਨਿਟ ਦਾ ਰੈਂਕ ਦੇ ਦਿੱਤਾ ਗਿਆ।