ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਮੰਤਰੀ ਮੰਡਲ ਦੀ ਅਗਲੀ ਬੈਠਕ 10 ਨਵੰਬਰ, ਬੁੱਧਵਾਰ ਨੂੰ ਸੱਦੀ ਹੈ। ਇਹ ਮੀਟਿੰਗ ਪੰਜਾਬ ਭਵਨ, ਸੈਕਟਰ-3 ਚੰਡੀਗੜ੍ਹ ਵਿਚ ਸ਼ਾਮ 7.00 ਵਜੇ ਕੀਤੀ ਜਾਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਤੈਅ ਕੀਤਾ ਜਾਵੇਗਾ।
ਗੌਰਤਲਬ ਹੈ ਕਿ ਅੱਜ ਵੀ ਚੰਨੀ ਵੱਲੋਂ ਪੰਜਾਬ ਕੈਬਨਿਟ ਦੀ ਬੈਠਕ ਬੁਲਾਈ ਗਈ ਸੀ ਜਿਸ ਵਿਚ ਕਈ ਅਹਿਮ ਫੈਸਲੇ ਮੰਤਰੀ ਮੰਡਲ ਵੱਲੋਂ ਲਏ ਗਏ। ਪੰਜਾਬ ਵਿਚ ਵਿਧਾਨ ਸਭਾ ਚੋਣਾਂ ਬਹੁਤ ਨੇੜੇ ਹਨ। ਇਸ ਲਈ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ 10 ਨਵੰਬਰ ਨੂੰ ਬੁਲਾਈ ਗਈ ਕੈਬਨਿਟ ਦੀ ਮੀਟਿੰਗ ਵਿਚ ਕੋਈ ਧਮਾਕੇਦਾਰ ਫੈਸਲਾ ਲਿਆ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਅੱਜ ਹੋਈ ਕੈਬਨਿਟ ਦੀ ਬੈਠਕ ਵਿਚ ਚੰਨੀ ਨੇ ਕਿ ਜ਼ਮੀਂਦਾਰਾਂ ਨੂੰ ਖੇਤ ਵਿੱਚੋਂ 3 ਫੁੱਟ ਤੱਕ ਮਿੱਟੀ ਚੁਕਵਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ ਅਤੇ ਕਿਹਾ ਕਿ ਇਸ ਲਈ ਕੋਈ ਪੈਸਾ ਨਹੀਂ ਲੱਗੇਗਾ। ਕਿਸਾਨਾਂ ਨੂੰ ਕੋਈ ਤੰਗ ਨਹੀਂ ਕਰੂਗਾ।ਨਾਲ ਹੀ ਸਰਕਾਰ ਨੇ ਰੇਤੇ ਦਾ ਰੇਟ 9 ਰੁਪਏ ਪ੍ਰਤੀ ਫੁੱਟ ਤੋਂ ਘਟਾ ਕੇ 5 ਰੁਪਏ 50 ਪੈਸੇ ਕਰ ਦਿੱਤਾ ਹੈ। ਸਰਕਾਰ ਨੇ 36,000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕਰ ਦਿੱਤਾ ਹੈ, ਜਿਸ ਦੀ ਜਾਣਕਾਰੀ ਜਲਦ ਵਿਧਾਨ ਸਭਾ ਵਿੱਚ ਬਿੱਲ ਰਾਹੀਂ ਦਿੱਤੀ ਜਾਵੇਗੀ