ਛੱਤੀਸਗੜ੍ਹ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਕਮੀ ਆਉਣ ਤੋਂ ਬਾਅਦ, ਰਾਜ ਸਰਕਾਰ ਨੇ ਰਾਏਪੁਰ ਅਤੇ ਕੁਝ ਹੋਰ ਜ਼ਿਲ੍ਹਿਆਂ ਵਿੱਚ ਸਿਨੇਮਾ ਹਾਲ ਅਤੇ ਮਲਟੀਪਲੈਕਸ ਨੂੰ 100 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਰਾਜ ਦੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਰਾਏਪੁਰ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਸਿਨੇਮਾ ਹਾਲ ਅਤੇ ਮਲਟੀਪਲੈਕਸਾਂ ਵਿੱਚ ਫਿਲਮਾਂ ਦੀ ਸਕ੍ਰੀਨਿੰਗ ਨੂੰ ਲੈ ਕੇ ਹੁਕਮ ਜਾਰੀ ਕੀਤਾ ਹੈ। ਰਾਜ ਸਰਕਾਰ ਨੇ ਮਹਾਂਮਾਰੀ ਦੀ ਦੂਜੀ ਲਹਿਰ ਦੌਰਾਨ ਬੰਦ ਕੀਤੇ ਸਿਨੇਮਾ ਘਰਾਂ ਅਤੇ ਮਲਟੀਪਲੈਕਸਾਂ ਨੂੰ ਇਸ ਸਾਲ ਜੂਨ ਵਿੱਚ 50 ਫੀਸਦੀ ਦਰਸ਼ਕਾਂ ਨਾਲ ਦੁਬਾਰਾ ਖੋਲ੍ਹਣ ਦੀ ਆਗਿਆ ਦਿੱਤੀ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਹੁਕਮਾਂ ਦੇ ਅਨੁਸਾਰ, ਸਿਨੇਮਾਘਰਾਂ ਜਾਂ ਮਲਟੀਪਲੈਕਸਾਂ ਵਿੱਚ ਆਉਣ ਵਾਲੇ ਵਿਅਕਤੀਆਂ ਅਤੇ ਸਟਾਫ ਲਈ ਕੋਵਿਡ ਵੈਕਸੀਨੇਸ਼ਨ ਦਾ ਸਰਟੀਫਿਕੇਟ ਹੋਣਾ ਲਾਜ਼ਮੀ ਹੋਵੇਗਾ। ਏਅਰ ਕੰਡੀਸ਼ਨਡ ਹਾਲ ਵਿੱਚ ਤਾਪਮਾਨ 24-30 ਡਿਗਰੀ ਸੈਲਸੀਅਸ ਦੇ ਦਾਇਰੇ ਵਿੱਚ ਰੱਖਣਾ ਹੋਵੇਗਾ। ਜੇਕਰ ਏਅਰ ਕੰਡੀਸ਼ਨਿੰਗ ਉਪਲਬਧ ਨਹੀਂ ਹੈ, ਤਾਜ਼ੀ ਹਵਾ ਦੇ ਪ੍ਰਵਾਹ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਅਤੇ ਕਰਾਸ ਵੈਂਟੀਲੇਸ਼ਨ ਲਈ ਉਚਿਤ ਪ੍ਰਬੰਧ ਹੋਣਾ ਚਾਹੀਦਾ ਹੈ।
ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਅਤੇ ਸਾਂਝੀਆਂ ਥਾਵਾਂ ‘ਤੇ ਟੱਚ ਰਹਿਤ ਡਿਸਪੈਂਸਰ ਦੇ ਨਾਲ ਸੈਨੀਟਾਈਜ਼ਰ ਰੱਖਣਾ ਲਾਜ਼ਮੀ ਹੋਵੇਗਾ। ਸਿਨੇਮਾ ਹਾਲਾਂ ਅਤੇ ਮਲਟੀਪਲੈਕਸਾਂ ਵਿੱਚ ਪਾਨ-ਗੁਟਖਾ ਖਾਣ ਅਤੇ ਥੁੱਕਣ ਦੀ ਮਨਾਹੀ ਹੋਵੇਗੀ। ਹੁਕਮਾਂ ਅਨੁਸਾਰ, ਸਿਨੇਮਾ ਹਾਲ ਅਤੇ ਮਲਟੀਪਲੈਕਸ ਵਿੱਚ ਸਿਰਫ਼ ਕੋਰੋਨਾ ਵਾਇਰਸ ਦੇ ਲੱਛਣਾਂ ਰਹਿਤ ਲੋਕਾਂ ਨੂੰ ਹੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਲਾਗ ਦੇ ਸ਼ੁਰੂਆਤੀ ਲੱਛਣ ਜਿਵੇਂ ਜ਼ੁਕਾਮ, ਖੰਘ, ਬੁਖਾਰ ਆਦਿ ਪਾਏ ਜਾਂਦੇ ਹਨ ਤਾਂ ਉਨ੍ਹਾਂ ਨੂੰ ਐਂਟਰੀ ਨਹੀਂ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: