ਚੀਨ ਪਹਿਲਾਂ ਦੂਜੇ ਦੇਸ਼ਾਂ ਨੂੰ ਆਪਣੇ ਕਰਜ਼ੇ ਦੇ ਬੋਝ ਹੇਠ ਦੱਬਦਾ ਹੈ ਅਤੇ ਫਿਰ ਇਸ ਦਾ ਫਾਇਦਾ ਉਠਾਉਂਦਾ ਹੈ ਅਤੇ ਉਨ੍ਹਾਂ ਨਾਲ ਸੌਦੇਬਾਜ਼ੀ ਕਰਦਾ ਹੈ। ਸੰਯੁਕਤ ਰਾਸ਼ਟਰ ‘ਚ ਭਾਰਤ ਨੇ ਚੀਨ ਦੀ ਇਸ ਰਣਨੀਤੀ ‘ਤੇ ਜ਼ੋਰਦਾਰ ਹਮਲਾ ਕੀਤਾ ਹੈ। ਭਾਰਤ ਨੇ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂ.ਐੱਨ.ਐੱਸ.ਸੀ.) ਨੂੰ ਕਿਹਾ ਕਿ ਉਸਨੇ ਹਮੇਸ਼ਾ ਰਾਸ਼ਟਰੀ ਤਰਜੀਹਾਂ ਦਾ ਸਨਮਾਨ ਕਰਦੇ ਹੋਏ ਵਿਸ਼ਵਵਿਆਪੀ ਏਕਤਾ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਚੀਨ ਦਾ ਨਾਂ ਲਏ ਬਿਨਾਂ ਭਾਰਤ ਨੇ ਕਿਹਾ ਕਿ ਅਸੀਂ ਇਹ ਵੀ ਯਕੀਨੀ ਬਣਾਇਆ ਹੈ ਕਿ ਸਾਡੀ ਸਹਾਇਤਾ ਕਿਸੇ ਨੂੰ ਕਰਜ਼ਦਾਰ ਨਾ ਬਣਾਵੇ।
‘ਬੇਦਖਲੀ, ਅਸਮਾਨਤਾ ਅਤੇ ਟਕਰਾਅ’ ਵਿਸ਼ੇ ‘ਤੇ ਕਰਵਾਈ ਗਈ ਖੁੱਲ੍ਹੀ ਬਹਿਸ ਦੌਰਾਨ ਵਿਦੇਸ਼ ਰਾਜ ਮੰਤਰੀ ਡਾ: ਰਾਜਕੁਮਾਰ ਰੰਜਨ ਸਿੰਘ ਨੇ ਇਸ਼ਾਰਿਆਂ-ਇਸ਼ਾਰਿਆਂ ‘ਚ ਚੀਨ ‘ਤੇ ਤਿੱਖਾ ਹਮਲਾ ਕੀਤਾ | ਉਨ੍ਹਾਂ ਕਿਹਾ “ਭਾਵੇਂ ਨੇਬਰ ਫਸਟ ਪਾਲਿਸੀ ਦੇ ਤਹਿਤ ਭਾਰਤ ਦੇ ਗੁਆਂਢੀਆਂ ਨਾਲ ਸਬੰਧ ਹੋਣ ਜਾਂ ਅਫਰੀਕੀ ਭਾਈਵਾਲਾਂ ਹੋਵੇ ਜਾਂ ਹੋਰ ਵਿਕਾਸਸ਼ੀਲ ਦੇਸ਼ਾਂ ਨਾਲ ਸਬੰਧ ਹੋਣ, ਭਾਰਤ ਉਨ੍ਹਾਂ ਦੀ ਬਿਹਤਰ ਮਦਦ ਕਰਨ ਅਤੇ ਉਨ੍ਹਾਂ ਨੂੰ ਸਸ਼ਕਤ ਕਰਨ ਲਈ ਮਜ਼ਬੂਤ ਸਮਰਥਨ ਦਾ ਸਰੋਤ ਬਣਿਆ ਹੋਇਆ ਹੈ ਅਤੇ ਬਣਿਆ ਰਹੇਗਾ।
ਡਾ: ਰਾਜਕੁਮਾਰ ਰੰਜਨ ਸਿੰਘ ਨੇ ਅੱਗੇ ਕਿਹਾ ਕਿ ਭਾਰਤ ਨੇ ਹਮੇਸ਼ਾ ਰਾਸ਼ਟਰੀ ਤਰਜੀਹਾਂ ਦਾ ਸਨਮਾਨ ਕਰਦੇ ਹੋਏ ਵਿਕਾਸ ਸਾਂਝੇਦਾਰੀ ਦੇ ਯਤਨਾਂ ਨਾਲ ਵਿਸ਼ਵਵਿਆਪੀ ਏਕਤਾ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਇਹ ਯਕੀਨੀ ਬਣਾਉਣ ਲਈ ਕਿ ਸਾਡੀ ਸਹਾਇਤਾ ਮੰਗ-ਅਧਾਰਿਤ ਬਣੀ ਰਹੇ, ਰੁਜ਼ਗਾਰ ਸਿਰਜਣ ਅਤੇ ਸਮਰੱਥਾ ਨਿਰਮਾਣ ਵਿੱਚ ਯੋਗਦਾਨ ਪਾਵੇ ਅਤੇ ਕਿਸੇ ਨੂੰ ਕਰਜ਼ਦਾਰ ਬਣਾਉਣ ਵਰਗੀ ਸਥਿਤੀ ਪੈਦਾ ਨਾ ਕਰੇ। ਸਿੰਘ ਦੇ ਬਿਆਨ ਨੂੰ ਚੀਨ ‘ਤੇ ਅਸਿੱਧੇ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ। ਚੀਨ ਆਪਣੇ ਅਭਿਲਾਸ਼ੀ ਬੈਲਟ ਐਂਡ ਰੋਡ ਪ੍ਰੋਜੈਕਟ ਰਾਹੀਂ ਗੁਆਂਢੀ ਦੇਸ਼ਾਂ ਨੂੰ ਕਰਜ਼ੇ ਦੇ ਜਾਲ ਵਿੱਚ ਫਸਾ ਰਿਹਾ ਹੈ। ਇਹ ਏਸ਼ੀਆ ਤੋਂ ਲੈ ਕੇ ਅਫਰੀਕਾ ਅਤੇ ਯੂਰਪ ਤੱਕ ਦੇ ਦੇਸ਼ਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਂ ‘ਤੇ ਭਾਰੀ ਨਿਵੇਸ਼ ਕਰ ਰਿਹਾ ਹੈ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਪ੍ਰੋਜੈਕਟ ਦੀ ਖੁੱਲ੍ਹ ਕੇ ਆਲੋਚਨਾ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਚੀਨ ਦੀ ਇਸ ਰਣਨੀਤੀ ਕਾਰਨ ਛੋਟੇ ਦੇਸ਼ ਵੱਡੇ ਕਰਜ਼ਦਾਰ ਬਣ ਰਹੇ ਹਨ, ਜਿਸ ਨਾਲ ਉਨ੍ਹਾਂ ਦੀ ਪ੍ਰਭੂਸੱਤਾ ਨੂੰ ਖਤਰਾ ਪੈਦਾ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: