ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ‘ਤੇ ਸੇਵਾਮੁਕਤ ਮਹਿਲਾ ਜੱਜ ਮੰਜੂ ਰਾਣਾ ਨੇ ਅਪਸ਼ਬਦ ਬੋਲਣ ਦੇ ਦੋਸ਼ ਲਾਏ ਹਨ। ਉਸ ਨੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਮੰਜੂ ਰਾਣਾ ਆਮ ਆਦਮੀ ਪਾਰਟੀ ਨਾਲ ਜੁੜੀ ਹੋਈ ਹੈ। ਰਾਣਾ ਗੁਰਜੀਤ ਕਪੂਰਥਲਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਹਨ। ਥਾਣਾ ਸਿਟੀ ਕਪੂਰਥਲਾ ਦੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੇਵਾਮੁਕਤ ਜੱਜ ਮੰਜੂ ਰਾਣਾ ਨੇ ਥਾਣਾ ਸਦਰ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਦੁਸਹਿਰੇ ਵਾਲੇ ਦਿਨ 15 ਅਕਤੂਬਰ ਨੂੰ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਉਨ੍ਹਾਂ ਲਈ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਮੰਜੂ ਰਾਣਾ ਮੁਤਾਬਕ ਦੁਸਹਿਰੇ ਵਾਲੇ ਦਿਨ ਉਸ ਨੇ ਆਪਣੀ ਟੀਮ ਨਾਲ ਛਬੀਲ ਲਾਈ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਉਸੇ ਸਮੇਂ ਦੁਸਹਿਰਾ ਗਰਾਊਂਡ ਵਾਲੇ ਪਾਸੇ ਤੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਆਪਣੀ ਕਾਰ ਵਿੱਚ ਆਏ ਅਤੇ ਉਨ੍ਹਾਂ ਦੀ ਛਬੀਲ ਅੱਗੇ ਕਾਰ ਰੋਕ ਲਈ। ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਰਾਣਾ ਗੁਰਜੀਤ ਨੂੰ ਛਬੀਲ ਭੇਟ ਕੀਤੀ ਤਾਂ ਉਨ੍ਹਾਂ ਮੰਜੂ ਰਾਣਾ ਲਈ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ।
ਇਹ ਵੀ ਪੜ੍ਹੋ : CM ਚੰਨੀ ਨੇ ਬੁੱਧਵਾਰ ਫਿਰ ਸੱਦੀ ਕੈਬਨਿਟ ਦੀ ਬੈਠਕ, ਕਰਨਗੇ ਇਕ ਹੋਰ ਧਮਾਕੇਦਾਰ ਫੈਸਲਾ
ਕਪੂਰਥਲਾ ਸਿਟੀ ਥਾਣੇ ਦੇ ਐਸਐਚਓ ਗੌਰਵ ਧੀਰ ਨੇ ਮੰਜੂ ਰਾਣਾ ਦੀ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਮੰਜੂ ਰਾਣਾ ਦੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਹੈ। ਰਾਣਾ ਗੁਰਜੀਤ ਅਨੁਸਾਰ ਉਸ ਨੇ ਕਦੇ ਵੀ ਕਿਸੇ ਔਰਤ ਵਿਰੁੱਧ ਅਪਸ਼ਬਦ ਨਹੀਂ ਵਰਤੇ।