ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੂਬੇ ਦੇ 36000 ਕੱਚੇ ਕਾਮਿਆਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀ ਦਿਹਾੜੀ ਵਧਾਉਣ ਦੇ ਕੀਤੇ ਐਲਾਨ ‘ਤੇ ਭਾਜਪਾ ਨੇ ਤਿੱਖਾ ਹਮਲਾ ਬੋਲਿਆ ਹੈ। ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸਰਕਾਰ ਦੇ ਇਹ ਹਵਾ-ਹਵਾਈ ਵਾਅਦੇ ਕਦੋਂ ਪੂਰੇ ਹੋਣਗੇ ਅਤੇ ਇਸ ਦਾ ਫਾਇਦਾ ਜਨਤਾ ਤੱਕ ਕਦੋਂ ਪਹੁੰਚੇਗਾ।
ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਦੇ ਇਨ੍ਹਾਂ ਵਾਅਦਿਆਂ ਨਾਲ ਪੰਜਾਬ ਵਿਚ ਪਾਕਿਸਤਾਨ ਵਰਗੇ ਹਾਲਾਤ ਨਾ ਬਣ ਜਾਣ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਸੂਬੇ ਦੇ 36,000 ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਹੈ ਤਾਂ ਇਸ ਵਿੱਚ ਨਵੀਂ ਕੀ ਗੱਲ ਹੈ ਕਿਉਂਕਿ ਇਹ ਰੁਟੀਨ ਦਾ ਕੰਮ ਹੈ।
ਸ਼ਰਮਾ ਨੇ ਸਵਾਲ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਜੋ ਦਿਹਾੜੀ 415.59 ਰੁਪਏ ਕਰਨ ਦਾ ਐਲਾਨ ਕੀਤਾ ਗਿਆ ਹੈ, ਉਸ ਦਾ ਬੋਝ ਪੰਜਾਬ ਦੇ ਖਜ਼ਾਨੇ ‘ਤੇ ਕਿਵੇਂ ਪਵੇਗਾ। ਕਿਉਂਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਈ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਅਤੇ ਇਸ ਗੱਲ ਦੀ ਪੁਸ਼ਟੀ ਪੰਜਾਬ ਸਰਕਾਰ ਵੱਲੋਂ ਗਠਿਤ ਮੋਂਟੇਕ ਸਿੰਘ ਆਹਲੂਵਾਲੀਆ ਦੀ ਵਿੱਤ ਕਮੇਟੀ ਨੇ ਵੀ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਚੰਨੀ ਸਰਕਾਰ ਵੱਲੋਂ ਰੇਤ ਦੇ ਰੇਟ ਤੈਅ ਕੀਤੇ ਜਾਣ ਅਤੇ 31 ਮਾਰਚ ਤੱਕ ਰੇਤ ਦੇ ਨਵੇਂ ਰੇਟ ਲਾਗੂ ਕੀਤੇ ਜਾਣ ‘ਤੇ ਸਵਾਲ ਉਠਾਉਂਦੇ ਹੋਏ ਸ਼ਰਮਾ ਨੇ ਕਿਹਾ ਕਿ ਪੰਜਾਬ ‘ਚ ਰੇਤ ਮਾਫੀਆ, ਲੈਂਡ ਮਾਫੀਆ, ਸ਼ਰਾਬ ਮਾਫੀਆ ਸਭ ਕਾਂਗਰਸੀਆਂ ਜਾਂ ਉਨ੍ਹਾਂ ਦੇ ਸਰਪ੍ਰਸਤਾਂ ਦਾ ਹੱਥ ਹੈ ਅਤੇ ਕਾਨੂੰਨ ਤੋੜਨ ਵਾਲੇ ਇਹਨਾਂ ਮਾਫੀਆ ਖਿਲਾਫ ਕਾਰਵਾਈ ਕੌਣ ਕਰੇਗਾ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ‘ਤੇ ਫਾਇਰਿੰਗ, ਗੱਡੀ ਵੀ ਭੰਨੀ ਗਈ
ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ ਅਤੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਉਨ੍ਹਾਂ ਨੂੰ ਲੁੱਟਣ ਵਾਲੇ ਕਾਂਗਰਸੀ ਮੰਤਰੀ ਲੋਕਾਂ ਦੇ ਮਸੀਹਾ ਬਣਨ ਦੀ ਨਾਕਾਮ ਕੋਸ਼ਿਸ਼ ਕਰ ਰਹੇ ਹਨ, ਪਰ ਇਸ ਵਾਰ ਪੰਜਾਬ ਦੇ ਲੋਕ ਕਾਂਗਰਸੀਆਂ ਦੇ ਝੂਠੇ ਵਾਅਦਿਆਂ ਦੀ ਆੜ ਵਿੱਚ ਨਹੀਂ ਆਉਣਗੇ ਅਤੇ ਚੋਣਾਂ ਵਿੱਚ ਆਪਣੀ ਵੋਟ ਦੀ ਤਾਕਤ ਨਾਲ ਕਾਂਗਰਸ ਨੂੰ ਕਰਾਰਾ ਸਬਕ ਦੇਣਗੇ।