ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਏ. ਪੀ. ਐੱਸ. ਦਿਓਲ ਦੇ ਸਮਰਥਨ ਵਿਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਦਿਓਲ ਨੇ ਐਡਵੋਕੇਟ ਜਨਰਲ ਵਜੋਂ ਅਸਤੀਫਾ ਦਿੱਤਾ ਸੀ ਜਿਸ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 9 ਨਵੰਬਰ ਨੂੰ ਮਨਜ਼ੂਰ ਕਰ ਲਿਆ ਸੀ।
ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣ ਵੀਰ ਸਿੰਘ ਲੇਹਲ ਨੂੰ ਵਧੀਕ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਸੀ। ਇਸ ਨਿਯੁਕਤੀ ‘ਤੇ ਵਿਰੋਧੀਆਂ ਨੇ ਵੱਡੇ ਸਵਾਲ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਦੱਸ ਦੇਈਏ ਕਿ ਮੁਕੇਸ਼ ਬੇਰੀ ਪੰਜਾਬ ਤੇ ਹਰਿਆਣਾ ਦੀ ਬਾਰ ਕੌਂਸਲ ਦੇ 27 ਸਾਲਾਂ ਤੋਂ ਚੇਅਰਮੈਨ ਰਹਿ ਚੁੱਕੇ ਹਨ ਅਤੇ 28 ਸਾਲ ਤੱਕ ਐਡਵੋਕੇਟ ਜਨਰਲ ਪੰਜਾਬ ਦੇ ਦਫਤਰ ਵਿੱਚ ਲਾਅ ਅਫਸਰ ਵਜੋਂ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਮੈਂ ਸਰਕਾਰ ਨੂੰ ਬੇਨਤੀ ਕਰਾਂਗਾ ਕਿ ਇਸ ਹਾਈ ਕੋਰਟ ਦੇ ਸੀਨੀਅਰ ਵਕੀਲਾਂ ਦੇ ਰੁਤਬੇ ਅਤੇ ਮਾਣ-ਸਤਿਕਾਰ ਦਾ ਮਜ਼ਾਕ ਨਾ ਉਡਾਇਆ ਜਾਵੇ।