ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ ਹੋ ਗਈ ਹੈ। ਇਹ ਬੈਠਕ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਉਨ੍ਹਾਂ ਦੇ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਚ ਚੱਲ ਰਹੀ ਹੈ। ਸੂਤਰਾਂ ਦੀ ਮੰਨੀਏ ਤਾਂ ਪੰਜਾਬ ਕੈਬਨਿਟ ਦੀ ਬੈਠਕ ਵਿਚ ਕਿਸਾਨਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਮੌਸਮ ਜਾਂ ਹੋਰ ਕਾਰਨਾਂ ਕਾਰਨ ਖਰਾਬ ਹੋਣ ਵਾਲੀਆਂ ਫਸਲਾਂ ਦੇ ਮੁਆਵਜ਼ੇ ਵਿਚ 33 ਫੀਸਦੀ ਦਾ ਵਾਧਾ ਕੀਤਾ ਜਾ ਸਕਦਾ ਹੈ। ਪਹਿਲਾਾਂ ਮੁਆਵਜ਼ਾ 12000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਦਿੱਤਾ ਜਾਂਦਾ ਹੈ ਤੇ ਹੁਣ ਇਹ ਮੁਆਵਜ਼ਾ ਵਧਾ ਕੇ 16000 ਰੁਪਏ ਪ੍ਰਤੀ ਏਕੜ ਕੀਤਾ ਜਾ ਸਕਦਾ ਹੈ। ਗੌਰਤਲਬ ਹੈ ਕਿ ਕਿਸਾਨਾਂ ਵੱਲੋਂ ਖਰਾਬ ਫਸਲ ਲਈ ਮੁਆਵਜ਼ਾ ਵਧਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ।