ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ 18 ਨਵੰਬਰ ਪੰਜਾਬ ਦੌਰੇ ‘ਤੇ ਆ ਸਕਦੇ ਹਨ। ਹਾਲਾਂਕਿ, ਪਹਿਲਾਂ ਉਨ੍ਹਾਂ 14 ਨਵੰਬਰ ਨੂੰ ਮੋਗਾ ਵਿੱਚ ਪਾਰਟੀ ਦੇ ਚੋਣ ਵਾਅਦਿਆਂ ਦਾ ਐਲਾਨ ਕਰਨਾ ਸੀ ਪਰ ਕਿਸੇ ਕਾਰਨ ਉਨ੍ਹਾਂ ਇਹ ਦੌਰਾ ਰੱਦ ਕਰ ਦਿੱਤਾ ਹੈ। ਇਸ ਵਿਚਕਾਰ ਸੋਨੂੰ ਸੂਦ ਨੂੰ ਲੈ ਕੇ ਵੱਡੀ ਖ਼ਬਰ ਹੈ।
ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਸਤਾਵਿਤ ਮੋਗਾ ਫੇਰੀ ਦੌਰਾਨ ਕੇਜਰੀਵਾਲ ਨੂੰ ਮਿਲਣ ਦੀ ਕੋਈ ਯੋਜਨਾ ਨਹੀਂ ਹੈ। ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਦੀ ਫਿਲਹਾਲ ਰਾਜਨੀਤੀ ਵਿੱਚ ਸ਼ਾਮਲ ਹੋਣ ਦੀ ਕੋਈ ਯੋਜਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਸਮਾਜਿਕ ਕੰਮਾਂ ਅਤੇ ਫਿਲਮਾਂ ‘ਤੇ ਧਿਆਨ ਦੇ ਰਿਹਾ ਹਾਂ, ਜੋ ਕਿ ਇਸ ਵੇਲੇ ਮੇਰੀ ਤਰਜੀਹ ਹੈ।
ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹੁਣ ਤੱਕ ਕਈ ਵੱਡੇ ਵਾਅਦੇ ਕਰ ਚੁੱਕੇ ਹਨ। ਕੇਜਰੀਵਾਲ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਪੰਜਾਬ ਵਿਚ ਆਪ ਦੀ ਸਰਕਾਰ ਬਣਨ ‘ਤੇ 300 ਯੂਨਿਟ ਤੱਕ ਬਿਜਲੀ ਫ੍ਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੇਜਰੀਵਾਲ ਨੇ ਕਿਸਾਨਾਂ ਲਈ ਵੀ ਕਈ ਵੱਡੇ ਐਲਾਨ ਕਰਨ ਦਾ ਵਾਅਦਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਆਮ ਆਦਮੀ ਪਾਰਟੀ ਦੇ ਬੁਲਾਰੇ ਨਵਦੀਪ ਸਿੰਘ ਨੇ ਕੇਜਰੀਵਾਲ ਦਾ ਦੌਰਾ ਰੱਦ ਹੋਣ ਦੀ ਜਾਣਕਾਰੀ ਦਿੱਤੀ ਹੈ। ਨਵਦੀਪ ਸਿੰਘ ਨੇ ਹਾਲਾਂਕਿ ਸਾਫ ਕੀਤਾ ਹੈ ਕਿ ਅਰਵਿੰਦ ਕੇਜਰੀਵਾਲ 18 ਨਵੰਬਰ ਨੂੰ ਮੋਗਾ ਦੇ ਦੌਰੇ ‘ਤੇ ਆ ਸਕਦੇ ਹਨ।