ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚੇ ਹਨ। ਉਨ੍ਹਾਂ ਉਥੇ ਵੱਖ-ਵੱਖ ਪ੍ਰੋਗਰਾਮਾਂ ਵਿਚ ਹਿੱਸਾ ਲਿਆ ਤੇ ਨਾਲ ਹੀ ਪਾਰਟੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ।
ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ 2022 ਵਿਚ ਸਰਕਾਰ ਬਣਨ ‘ਤੇ ਪੰਜਾਬ ਵਿੱਚ 25 ਹਜ਼ਾਰ ਆਬਾਦੀ ਮਗਰ 5 ਹਜ਼ਾਰ ਬੱਚਿਆਂ ਦੇ ਮੈਗਾ ਸਕੂਲ ਬਣਾਏ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਸਰਕਾਰ ਬਣਨ ‘ਤੇ ਪੂਰਵਾਂਚਲ ਭਲਾਈ ਬੋਰਡ ਬਣਾਇਆ ਜਾਵੇਗਾ ਜਿਥੇ ਪੂਰਵਾਂਚਲ ਤੋਂ ਪੰਜਾਬ ਆ ਕੇ ਵਸ ਰਹੇ ਲੋਕਾਂ ਦੀ ਭਲਾਈ ਲਈ ਧਿਆਨ ਕੇਂਦਰਿਤ ਕੀਤਾ ਜਾਵੇਗਾ। ਪੂਰਵਾਂਚਲ ਇਲਾਕੇ ਦੇ ਲੋਕਾਂ ਨੂੰ ਸਾਰੇ ਜ਼ਿਲ੍ਹਿਆਂ ਵਿਚ ਛੱਠ ਪੂਜਾ ਦੀ ਛੁੱਟੀ ਕੀਤੀ ਜਾਵੇਗੀ ਤੇ ਪੰਜ ਏਕੜ ਰਕਬੇ ਵਿਚ ਇੱਕ ਝੀਲ ਬਣਾਈ ਜਾਵੇਗੀ ਤਾਂ ਜੋ ਛੱਠ ਪੂਜਾ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਉਨ੍ਹਾਂ ਕਿਹਾ ਕਿ ਅਕਾਲੀ-ਬਸਪਾ ਦੀ ਸਰਕਾਰ ਬਣਨ ‘ਤੇ ਸਾਰੇ ਮਜ਼ਦੂਰਾਂ ਦੇ ਖਾਤਿਆਂ ਵਿਚ 2000 ਰੁਪਏ ਮਹੀਨਾ ਜਮ੍ਹਾ ਕਰਵਾਇਆ ਜਾਵੇਗਾ ਤੇ ਨਾਲ ਹੀ ਮਜ਼ਦੂਰਾਂ ਲਈ ਸਿਹਤ ਕਾਰਡ ਬਣੇਗਾ ਜਿਸ ‘ਤੇ 10 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਣਗੇ। ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਮੇਂ ਆਟਾ, ਦਾਲ, ਚਾਵਲ, 200 ਯੂਨਿਟ ਬਿਜਲੀ ਫ੍ਰੀ, ਸਕਾਲਰਸ਼ਿਪ, ਲੜਕੀਆਂ ਲਈ ਸਾਈਕਲ ਤੇ ਪ੍ਰਵਾਸੀ ਬੋਰਡ ਦਾ ਗਠਨ ਕੀਤਾ ਗਿਆ ਸੀ। ਕਾਂਗਰਸ ਸਰਕਾਰ ਬਣਨ ਤੋਂ ਬਾਅਦ ਸਾਰੀਆਂ ਯੋਜਨਾਵਾਂ ਬੰਦ ਹੋ ਗਈਆਂ।