ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਰਾਰੇ ਹੱਥੀ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ‘ਚ ਕਿਸਾਨਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ ਅਤੇ ਡੀਏਪੀ ਖਾਦ ਦੀ ਸ਼ਰੇਆਮ ਕਾਲਾਬਾਜ਼ਾਰੀ ਹੋ ਰਹੀ ਹੈ। ਰਾਜੇਵਲਾ ਨੇ ਮੁੱਖ ਮੰਤਰੀ ਚੰਨੀ ਦੇ ਉਸ ਦਾਅਵੇ ਦੀ ਵੀ ਫੂਕ ਕੱਢ ਦਿੱਤੀ ਜਿਸ ਵਿੱਚ ਚੰਨੀ ਨੇ ਖ਼ੁਦ ਦਾਅਵਾ ਕੀਤਾ ਸੀ ਕਿ ਉਹ ਆਮ ਪਬਲਿਕ ਦਾ ਅੱਧੀ ਰਾਤ ਨੂੰ ਵੀ ਫ਼ੋਨ ਚੁੱਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਇਸ ਦੇ ਨਾਲ ਹੀ ਰਾਜੇਵਾਲ ਨੇ ਕਿਹਾ ਕਿ ਉਹ ਤਿੰਨ ਦਿਨਾਂ ਤੋਂ ਮੁੱਖ ਮੰਤਰੀ ਨੂੰ ਫੋਨ ਕਰ ਰਹੇ ਹਨ ਪਰ ਚੰਨੀ ਉਨ੍ਹਾਂ ਦਾ ਫ਼ੋਨ ਨਹੀਂ ਚੱਕ ਰਹੇ। ਉਨ੍ਹਾਂ ਕਿਹਾ ਕਿ ਜਦੋਂ ਚੰਨੀ ਨੂੰ ਖੁਦ ਲੋੜ ਹੁੰਦੀ ਹੈ ਤਾਂ ਉਦੋਂ ਫੋਨ ਕਰ ਲੈਂਦੇ ਹਨ ਪਰ ਜਦੋਂ ਕਿਸਾਨਾਂ ਨੂੰ ਸੰਕਟ ਵਿੱਚ ਲੋੜ ਪੈਂਦੀ ਹੈ ਤਾਂ ਉਹ ਅਣਦੇਖੀ ਕਰਦੇ ਹਨ। ਰਾਜੇਵਾਲ ਨੇ ਕਿਹਾ ਪੰਜਾਬ ਸਰਕਾਰ ਨੇ ਖ਼ਰੀਦ ਕੇਂਦਰ ਬੰਦ ਕਰ ਦਿੱਤੇ ਹਨ ਜਦੋਂ ਕਿ 15 ਤੋਂ 20 ਫ਼ੀਸਦੀ ਝੋਨਾ ਹਾਲੇ ਵੀ ਖੇਤਾਂ ਵਿੱਚ ਖੜ੍ਹਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀ