ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਤੋਂ ਪਹਿਲਾਂ ਹੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਨੇ ਹੱਲਾ ਬੋਲਿਆ ਹੈ। ਦੋਵਾਂ ਧਿਰਾਂ ਨੇ ਵੱਖਰੇ ਤੌਰ ’ਤੇ ਪ੍ਰਦਰਸ਼ਨ ਕਰਦੀ ਕਿਸਾਨਾਂ ਦੇ ਮੁੱਦੇ ‘ਤੇ ਕਾਂਗਰਸ ਸਰਕਾਰ ਨੂੰ ਘੇਰਿਆ ਹੈ।
ਦੋਵਾਂ ਧਿਰਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਸਰਕਾਰ ਵੱਲੋਂ ਬੀਐਸਐਫ ਅਤੇ ਖੇਤੀ ਕਾਨੂੰਨ ਸਬੰਧੀ ਚੁੱਕੇ ਜਾ ਰਹੇ ਕਦਮਾਂ ਵਿੱਚ ਕੋਈ ਪਾਰਦਰਸ਼ਤਾ ਨਹੀਂ ਹੈ। ‘ਆਪ’ ਨੇ ਚੰਡੀਗੜ੍ਹ ‘ਚ ਪੈਦਲ ਮਾਰਚ ਕੱਢਿਆ ਜਦਕਿ ਅਕਾਲੀ ਦਲ ਨੇ ਰੋਸ ਪ੍ਰਦਰਸ਼ਨ ਕੀਤਾ। ਪੁਲਿਸ ਨੇ ਆਗੂਆਂ ਨੂੰ ਵਿਧਾਨ ਸਭਾ ਪਹੁੰਚਣ ਤੋਂ ਪਹਿਲਾਂ ਹੀ ਰੋਕ ਲਿਆ।
ਇਹ ਵੀ ਪੜ੍ਹੋ : BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਮਤਾ ਪੇਸ਼
ਬਿਕਰਮ ਸਿੰਘ ਮਜੀਠੀਆ ਨੇ ਅਕਾਲੀ ਦਲ ਵੱਲੋਂ ਇਸ ਪ੍ਰਦਰਸ਼ਨ ਦੀ ਅਗਵਾਈ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਹੁਣ ਤੱਕ ਕਿਸਾਨਾਂ ਦੇ ਕਰਜ਼ੇ ਮੁਆਫ ਕਿਉਂ ਨਹੀਂ ਕਰ ਸਕੀ? ਉੱਥੇ ਹੀ ਉਨ੍ਹਾਂ ਨੇ ਉਪ ਮੁੱਖ ਮੰਤਰੀ ਰੰਧਾਵਾ ਦੇ ਜਵਾਈ ਨੂੰ ਨੌਕਰੀ ਦੇਣ ਦਾ ਮੁੱਦਾ ਵੀ ਚੁੱਕਿਆ ਅਤੇ ਕਿਹਾ ਕਿ ਘਰ ਘਰ ਰੁਜ਼ਗਾਰ ਸਿਰਫ਼ ਕਾਂਗਰਸੀ ਆਗੂਆਂ ਦੇ ਘਰਾਂ ਵਿੱਚ ਹੀ ਪਹੁੰਚ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: