BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਨਿੰਦਾ ਮਤਾ ਪੇਸ਼ ਕੀਤਾ ਗਿਆ ਹੈ। ਇਸ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ 11 ਅਕਤੂਬਰ 2021 ਨੂੰ ਗ੍ਰਹਿ ਵਿਭਾਗ ਵੱਲੋਂ ਜਾਰੀ ਕੀਤੀ ਗਈ ਇਸ ਨੋਟੀਫਿਕੇਸ਼ਨ ਨੂੰ ਵਾਪਿਸ ਲਿਆ ਜਾਵੇ।
ਦਰਅਸਲ, ਇਸ ਸਬੰਧੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇੰਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਮਜ਼ਬੂਤ ਹੈ, ਜਿਸ ਕਾਰਨ BSF ਦਾ ਅਧਿਕਾਰ ਖੇਤਰ ਵਧਾਉਣ ਦੀ ਜ਼ਰੂਰਤ ਨਹੀਂ ਸੀ।
ਵੀਡੀਓ ਲਈ ਕਲਿੱਕ ਕਰੋ -: