ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਦੌਰਾਨ ਸੂਬੇ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਵਲੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਮਤਾ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਇਸ ਬਾਰੇ ਪਹਿਲਾ ਹੀ ਸਪਸ਼ਟ ਹੋ ਗਿਆ ਸੀ ਕਿ ਪੰਜਾਬ ਸਰਕਾਰ ਕੇਂਦਰ ਵੱਲੋਂ ਪਾਸ ਕੀਤੇ ਗਏ ਕਾਨੂੰਨਾਂ ਖ਼ਿਲਾਫ਼ ਮਤਾ ਪੇਸ਼ ਕਰੇਗੀ।
ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਮਤਾ ਪੇਸ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਕੇਂਦਰ ਸਰਕਾਰ ਕਿਸਾਨਾਂ ਨੂੰ ਵਪਾਰੀ ਨਾ ਸਮਝੇ। ਪੰਜਾਬ ਸਰਕਾਰ ਇਨ੍ਹਾਂ ਤਿੰਨ ਵਿਵਾਦਗ੍ਰਸਤ ਕੇਂਦਰੀ ਖੇਤੀ ਕਾਨੂੰਨਾਂ ਨੂੰ ਸੂਬੇ ਵਿੱਚ ਲਾਗੂ ਨਹੀਂ ਕਰੇਗੀ। ਪਰ ਕੀਤੇ ਨਾ ਕੀਤੇ ਕਾਂਗਰਸ ਦੇ ਇਸ ਮਤੇ ਨੂੰ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : BSF ਦਾ ਅਧਿਕਾਰ ਖੇਤਰ ਵਧਾਉਣ ਵਿਰੁੱਧ ਪੰਜਾਬ ਵਿਧਾਨ ਸਭਾ ‘ਚ ਮਤਾ ਪਾਸ
ਦੱਸ ਦੇਈਏ ਕਿ ਇਸ ਤੋਂ ਪਹਿਲਾ ਬੀਤੇ ਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵੀ ਪੰਜਾਬ ਸਰਕਾਰ ਨੇ ਇੱਕ ਕਾਨੂੰਨ ਪਾਸ ਕੀਤਾ ਸੀ। ਜ਼ਿਕਰਯੋਗ ਹੈ ਕਿ ਕਿਸਾਨ ਵੀ ਕੇਂਦਰ ਦੇ ਇੰਨ੍ਹਾਂ ਕਾਨੂੰਨਾਂ ਖਿਲਾਫ ਬੀਤੇ 11 ਮਹੀਨਿਆਂ ਤੋਂ ਜਿਆਦਾ ਦੇ ਸਮੇ ਤੋਂ ਪ੍ਰਦਰਸ਼ਨ ਕਰ ਰਹੇ ਹਨ। ਇਸ ਮਸਲੇ ਨੂੰ ਲੈ ਕੇ ਕਿਸਾਨਾਂ ਅਤੇ ਸਰਕਾਰ ਵਿਚਕਾਰ 11 ਦੌਰ ਦੀ ਗੱਲਬਾਤ ਵੀ ਹੋਈ ਸੀ, ਪਰ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਉੱਥੇ ਹੀ ਜਨਵਰੀ ਮਹੀਨੇ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਗੱਲਬਾਤ ਵੀ ਬੰਦ ਹੈ।
ਵੀਡੀਓ ਲਈ ਕਲਿੱਕ ਕਰੋ -: