ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਈ. ਡੀ. ਨੇ ਖਹਿਰਾ ਨੂੰ ਹਿਰਾਸਤ ਵਿਚ ਲੈ ਲਿਆ ਹੈ। ਮਾਮਲਾ ਮਨੀ ਲਾਂਡਰਿੰਗ ਦਾ ਦੱਸਿਆ ਜਾ ਰਿਹਾ ਹੈ। ਖਹਿਰਾ ਨੂੰ ਈ. ਡੀ. ਦੀ ਟੀਮ ਨੇ ਚੰਡੀਗੜ੍ਹ ਵਿਖੇ ਹਿਰਾਸਤ ਵਿਚ ਲਿਆ।
ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਈਡੀ ਦਫ਼ਤਰ ‘ਚ ਅੱਜ ਪੁੱਛਗਿੱਛ ਲਈ ਬੁਲਾਇਆ ਸੀ। ਮਨੀ ਲਾਂਡ੍ਰਿੰਗ ਮਾਮਲੇ ਵਿੱਚ ਸੁਖਪਾਲ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਸੁਖਪਾਲ ਖਹਿਰਾ ਵੱਲੋਂ ਖੁਦ ਕੀਤੀ ਗਈ ਹੈ।
ਖਹਿਰਾ ਆਪਣੇ ਉਤੇ ਲੱਗੇ ਇਲਜ਼ਾਮਾਂ ਨੂੰ ਹੁਣ ਤੱਕ ਸਿਰੇ ਤੋਂ ਖਾਰਜ ਕਰਦੇ ਰਹੇ ਹਨ। ਖਹਿਰਾ ਦਾ ਕਹਿਣਾ ਹੈ ਕਿ ਉਹ ਹਰ ਮੁੱਦੇ ‘ਤੇ ਖੁੱਲ੍ਹ ਕੇ ਬੋਲਦੇ ਹਨ ਇਸ ਲਈ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਸੁਖਪਾਲ ਸਿੰਘ ਖਹਿਰਾ ਭੁਲੱਥ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ। 2015 ਵਿਚ ਉਨ੍ਹਾਂ ਖਿਲਾਫ ਡਰੱਗ ਤਸਕਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਸੀ। ਖਹਿਰਾ ਨੇ ਬਠਿੰਡਾ ਤੋਂ ਲੋਕ ਸਭਾ ਚੋਣਾਂ ਵੀ ਲੜੀਆਂ ਸਨ। ਹਾਲ ਦੀ ਘੜੀ ਉਹ ਕਾਂਗਰਸ ਵਿਚ ਹਨ। ਖਹਿਰਾ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਵੀ ਰਹਿ ਚੁੱਕੇ ਹਨ। ਉਨ੍ਹਾਂ ਨੇ ਪੰਜਾਬ ਏਕਤਾ ਨਾਂ ਦੀ ਪਾਰਟੀ ਵੀ ਬਣਾਈ ਸੀ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਗੌਰਤਲਬ ਹੈ ਕਿ ਮਾਰਚ 2021 ਵਿਚ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ਦੇ ਨਾਲ-ਨਾਲ 10 ਥਾਵਾਂ ‘ਤੇ ਈ. ਡੀ. ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ ਤੇ ਮਾਮਲਾ ਦਰਜ ਕੀਤਾ ਗਿਆ ਸੀ।