ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਜਗਤਾਰ ਸਿੰਘ ਜੱਗਾ ਹੀਸੋਵਾਲ ਨੇ ਸਪੱਸ਼ਟ ਸੰਕੇਤ ਦੇ ਦਿੱਤਾ ਹੈ ਕਿ ਉਹ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਵਿਧਾਇਕ ਰੂਬੀ ਵੱਲੋਂ ਪਾਰਟੀ ਛੱਡਣ ਤੋਂ ਦੂਜੇ ਹੀ ਦਿਨ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਦਿੱਤਾ ਹੈ। ਜਗਤਾਰ ਸਿੰਘ ਨੇ ਵਿਧਾਨ ਸਭਾ ਦੇ ਅੰਦਰ ਹੀ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ ਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਚੰਨੀ ਵਰਗੇ ਆਮ ਆਦਮੀ ਨੂੰ ਆਪਣਾ ਮੁੱਖ ਮੰਤਰੀ ਮੰਨਦੇ ਹਨ।
ਗੌਰਤਲਬ ਹੈ ਕਿ ਮੁੱਖ ਮੰਤਰੀ ਨੇ ਜਦੋਂ ਅੱਜ ਵਿਧਾਨ ਸਭਾ ਵਿੱਚ ਬਿਜਲੀ ਸਮਝੌਤਿਆਂ ਬਾਰੇ ਵ੍ਹਾਈਟ ਪੇਪਰ ‘ਤੇ ਆਪਣਾ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਸਲ ਆਮ ਆਦਮੀ ਮਿਲ ਗਿਆ ਹੈ, ਉਹਨਾਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੂੰ ਅਪੀਲ ਕੀਤੀ ਕਿ ਜੇਕਰ ਉਹ ਵੀ ਸਮਝਦੇ ਨੇ ਕੇ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਮਿਲ ਗਿਆ ਹੈ ਤਾਂ ਇਸ ਦੀ ਤਾਈਦ ਕਰ ਦੇਵੋ।
ਇਸ ਅਪੀਲ ‘ਤੇ ਆਮ ਆਦਮੀ ਦੇ ਰਾਏਕੋਟ ਤੋਂ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਉੱਠੇ ਅਤੇ ਪੂਰੇ ਸਦਨ ਵਿਚ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿੱਚ ਪੰਜਾਬ ਨੂੰ ਅਸਲ ਆਮ ਆਦਮੀ ਮੁੱਖ ਮੰਤਰੀ ਮਿਲ ਗਿਆ ਹੈ। ਜਦਕਿ ਆਮ ਆਦਮੀ ਪਾਰਟੀ ਸਿਰਫ਼ ਨਾਮ ਦੀ ਹੀ ਆਮ ਆਦਮੀ ਦੀ ਪਾਰਟੀ ਹੈ। ਇਸ ਉਪਰੰਤ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਜੱਫੀ ਪਾ ਕੇ ਲੋਕ ਪੱਖੀ ਫੈਸਲਿਆ ਦੀ ਵਧਾਈ ਵੀ ਦਿੱਤੀ।