ਸਿੱਖ ਸੰਗਤਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਵਿਦੇਸ਼ ਮੰਤਰਾਲੇ ਨੇ ਸਾਫ ਕਰ ਦਿੱਤਾ ਹੈ ਕਿ ਭਾਰਤ-ਪਾਕਿਸਤਾਨ ਵਿਚਲਾ ਕਰਤਾਰਪੁਰ ਕਾਰੀਡੋਰ ਅਜੇ ਨਹੀਂ ਖੁੱਲ੍ਹੇਗਾ। ਕੋਰੋਨਾ ਸੰਕਟ ਕਾਰਨ ਕਰਤਾਰਪੁਰ ਲਾਂਘੇ ਨੂੰ ਮਾਰਚ 2020 ਤੋਂ ਬੰਦ ਕੀਤਾ ਗਿਆ ਹੈ।
ਦੋਵਾਂ ਦੇਸ਼ਾਂ ਦਰਮਿਆਨ ਵਾਹਗਾ-ਅਟਾਰੀ ਚੈੱਕ ਪੁਆਇੰਟ ਉਤੇ ਆਵਾਜਾਈ ਜਾਰੀ ਰਹੇਗੀ। ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਤੇ ਸਿੱਖ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ ਕਿ 1500 ਸ਼ਰਧਾਲੂਆਂ ਦਾ ਇੱਕ ਜਥਾ ਵਾਹਗਾ-ਅਟਾਰੀ ਬਾਰਡਰ ਤੋਂ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ ਦਰਸ਼ਨਾਂ ਲਈ ਜਾ ਸਕੇਗਾ।
ਇਹ ਜਥਾ ਅਟਾਰੀ-ਵਾਹਗਾ ਆਈ. ਪੀ. ਐੱਸ. ਰਾਹੀਂ 17 ਤੋਂ 26 ਨਵੰਬਰ 2021 ਤੱਕ ਪਾਕਿਸਤਾਨ ਦਾ ਦੌਰਾ ਕਰੇਗਾ। ਇਹ ਯਾਤਰਾ ਭਾਰਤ ਤੇ ਪਾਕਿਸਤਾਨ ਵਿਚ ‘ਧਾਰਮਿਕ ਤੀਰਥਾਂ ਦੀ ਯਾਤਰਾ’ ‘ਤੇ 1974 ਦੇ ਪ੍ਰੋਟੋਕਾਲ ਦੇ ਤਹਿਤ ਕਤੀ ਗਈ ਹੈ।
ਪਿਛਲੇ ਕਾਫੀ ਲੰਮੇ ਸਮੇਂ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਸੀ। ਹਾਲ ਹੀ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਪਾਕਿਸਤਾਨ ਨੇ ਵੀ ਬਾਬੇ ਨਾਨਕ ਦੀ ਜਯੰਤੀ ‘ਤੇ ਆਯੋਜਿਤ ਸਮਾਰੋਹਾਂ ਲਈ ਸਿੱਖ ਤੀਰਥ ਯਾਤਰੀਆਂ ਨੂੰ ਇਸ ਪਵਿੱਤਰ ਥਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਲਾਂਘਾ ਫਿਰ ਤੋਂ ਖੋਲ੍ਹਣ ਦੀ ਅਪੀਲ ਕੀਤੀ ਸੀ।