ਨੌਜਵਾਨਾਂ ਵਿਚ ਵਿਦੇਸ਼ਾਂ ਵਿਚ ਜਾ ਕੇ ਪੜ੍ਹਨ ਤੇ ਸੈੱਟ ਹੋਣ ਦਾ ਕ੍ਰੇਜ਼ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਅਜਿਹਾ ਹੀ ਸੁਪਨਾ ਲੈ ਕੇ ਤਰਨਤਾਰਨ ਦਾ ਨੌਜਵਾਨ ਕੈਨੇਡਾ ਦੇ ਸਰੀ ਸ਼ਹਿਰ ਵਿਚ ਗਿਆ ਸੀ ਪਰ ਉਥੇ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ। ਮੌਤ ਦੀ ਖਬਰ ਮਿਲਦਿਆਂ ਹੀ ਪੂਰੇ ਪਰਿਵਾਰ ਵਿਚ ਮਾਤਮ ਛਾ ਗਿਆ ਤੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਉਹ ਜ਼ਿਲ੍ਹਾ ਤਰਨਤਾਰਨ ਦੇ ਫਤਿਆਬਾਦ ਦਾ ਰਹਿਣ ਵਾਲਾ ਹੈ ਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਵਿੰਦਰ ਕੈਨੇਡਾ ਦੇ ਸਰੀ ਵਿਚ ਪੜ੍ਹਾਈ ਕਰਨ ਲਈ ਤਿੰਨ ਸਾਲ ਪਹਿਲਾਂ ਉਥੇ ਗਿਆ ਸੀ ਅਤੇ ਬੀਤੇ ਦਿਨੀਂ ਉਨ੍ਹਾਂ ਨੂੰ ਫੋਨ ਆਇਆ ਕਿ ਪਰਵਿੰਦਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਪਰਵਿੰਦਰ ਦੀ ਮੌਤ ਨਾਲ ਪੂਰੇ ਪਿੰਡ ਵਿਚ ਸੌਗ ਦਾ ਮਾਹੌਲ ਹੈ ਤੇ ਪੀੜਤ ਪਰਿਵਾਰ ਨੇ ਕੈਨੇਡਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇਹ ਨੂੰ ਜਲਦ ਹੀ ਭਾਰਤ ਭੇਜਿਆ ਜਾਵੇ।