ਭੁਲੱਥ ਤੋਂ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਈ. ਟੀ. ਵੱਲੋਂ ਚੰਡੀਗੜ੍ਹ ਵਿਖੇ ਗ੍ਰਿਫਤਾਰ ਕਰ ਲਿਆ ਗਿਆ ਹੈ। ਮਨੀ ਲਾਂਡਰਿੰਗ ਦੇ ਮਾਮਲੇ ਵਿਚ ਉਨ੍ਹਾਂ ਖਿਲਾਫ ਇਹ ਕਾਰਵਾਈ ਕੀਤੀ ਗਈ ਹੈ।
ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਮੁੰਡੇ ਮਹਿਤਾਬ ਖਹਿਰਾ ਸਾਹਮਣੇ ਆਏ ਹਨ ਅਤੇ ਉਨ੍ਹਾਂ ਨੇ ਫੇਸਬੁੱਕ ਉਤੇ ਧਮਾਕੇਦਾਰ ਪੋਸਟ ਪਾਈ ਹੈ ਜਿਸ ਵਿਚ ਉਨ੍ਹਾਂ ਨੇ ਲਿਖਿਆ ਹੈ ਕਿ ਭਾਜਪਾ ਦੀ ਤਾਨਾਸ਼ਾਹੀ ਸਰਕਾਰ ਖਿਲਾਫ ਆਵਾਜ਼ ਨੂੰ ਦਬਾਉਣ ਤੇ ਚੋਣ ਲੜਨ ਤੋਂ ਰੋਕਣ ਲਈ ਮੇਰੇ ਪਿਤਾ ਜੀ ਨੂੰ ਗਲਤ ਮੁਕੱਦਮੇ ਵਿਚ ਫਸਾਇਆ ਜਾ ਰਿਹਾ ਹੈ ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਮਹਿਤਾਬ ਖਹਿਰਾ ਨੇ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੇਰੇ ਪਿਤਾ ਜੀ ਡਰ ਕੇ ਬੈਠਣ ਵਾਲਿਆਂ ਵਿਚੋਂ ਨਹੀਂ ਹਨ ਸਗੋਂ ਅਜਿਹੇ ਸਮੇਂ ਉਹ ਬੇਇਨਸਾਪੀ ਖਿਲਾਫ ਹੋਰ ਜੁਝਾਰ ਬਣ ਕੇ ਨਿਕਲਦੇ ਹਨ। ਮੇਰੀ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ ਉਨ੍ਹਾਂ ਖਿਲਾਫ ਈ. ਡੀ. ਦੀ ਮਨਘੜਤ ਝੂਠੀ ਕਹਾਣੀ ਉਪਰ ਵਿਸ਼ਵਾਸ ਨਾ ਕੀਤਾ ਜਾਵੇ। ਮੈਂ ਉਨ੍ਹਾਂ ਸਾਰਿਆਂ ਦਾ ਵੀ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਇਸ ਔਖੀ ਘੜੀ ਵਿਚ ਸਾਡਾ ਸਾਥ ਦਿੱਤਾ ਹੈ।
ਗੌਰਤਲਬ ਹੈ ਕਿ ਮਾਰਚ 2021 ਵਿਚ ਖਹਿਰਾ ਦੇ ਚੰਡੀਗੜ੍ਹ ਸਥਿਤ ਘਰ ਦੇ ਨਾਲ-ਨਾਲ 10 ਥਾਵਾਂ ‘ਤੇ ਈ. ਡੀ. ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਗਈ ਸੀ ਤੇ ਮਾਮਲਾ ਦਰਜ ਕੀਤਾ ਗਿਆ ਸੀ। ਆਪਣੀ ਗ੍ਰਿਫਤਾਰੀ ਬਾਰੇ ਸੁਖਪਾਲ ਖਹਿਰਾ ਨੇ ਕਿਹਾ ਕਿ ਉਹ ਬੇਕਸੂਰ ਹਨ ਤੇ ਉਨ੍ਹਾਂ ਨੂੰ ਫਸਾਇਆ ਜਾ ਰਿਹਾ ਹੈ।