ਪੰਜਾਬ ਦੇ ਫਰੀਦਕੋਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿੱਚ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਪੋਰਟ ਪੇਸ਼ ਕਰੇਗੀ। ਐੱਸ.ਆਈ.ਟੀ. ਨੇ ਰਾਮ ਰਹੀਮ ਤੋਂ ਕੁਝ ਦਿਨ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਸੀ। ਇਸੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਚਣ ਲਈ ਰਾਮ ਰਹੀਮ ਵੱਲੋਂ ਜ਼ਮਾਨਤ ਦੀ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ, ਜਿਸ ਦੀ ਸੁਣਵਾਈ ਵੀ ਹਾਈਕੋਰਟ ਵੱਲੋਂ ਕੀਤੀ ਜਾਵੇਗੀ।
ਇਸ ਮਾਮਲੇ ਵਿੱਚ ਪਹਿਲਾਂ ਫਰੀਦਕੋਟ ਅਦਾਲਤ ਨੇ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ। ਇਸ ਦੇ ਖਿਲਾਫ ਰਾਮ ਰਹੀਮ ਦੇ ਵਕੀਲਾਂ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਦ ਕਰਦੇ ਹੋਏ ਐੱਸ.ਆਈ.ਟੀ. ਨੂੰ ਰਾਮ ਰਹੀਮ ਤੋਂ ਜੇਲ ‘ਚ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਸਨ।
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਤੋਂ 4 ਦਿਨ ਪਹਿਲਾਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਪੁੱਛਗਿੱਛ ਕੀਤੀ ਗਈ ਸੀ। ਆਈ.ਜੀ. ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਦੀ ਐੱਸ.ਆਈ.ਟੀ. ਨੇ ਐੱਸ.ਐੱਸ.ਪੀ. ਮੁਖਵਿੰਦਰ ਸਿੰਘ ਭੁੱਲਰ, ਡੀ.ਐੱਸ.ਪੀ. ਲਖਬੀਰ ਸਿੰਘ ਅਤੇ ਇੱਕ ਇੰਸਪੈਕਟਰ ਤੋਂ ਇਹ ਪੁੱਛਗਿੱਛ ਕੀਤੀ ਸੀ। ਕਰੀਬ 9 ਘੰਟੇ ਤੱਕ ਚੱਲੀ ਇਸ ਪੁੱਛਗਿੱਛ ‘ਚ 100 ਤੋਂ ਵੱਧ ਸਵਾਲ ਪੁੱਛੇ ਗਏ ਸਨ। ਪੁੱਛਗਿੱਛ ਤੋਂ ਬਾਅਦ ਆਈ.ਜੀ. ਪਰਮਾਰ ਨੇ ਕਿਹਾ ਸੀ ਕਿ ਉਹ ਹਾਈਕੋਰਟ ਵਿੱਚ ਰਿਪੋਰਟ ਦੇਣ ਤੋਂ ਬਾਅਦ ਹੀ ਕੁਝ ਕਹਿ ਸਕਣਗੇ।
ਵੀਡੀਓ ਲਈ ਕਲਿੱਕ ਕਰੋ -: