ਜੰਮੂ-ਕਸ਼ਮੀਰ ‘ਚ ਚਾਹੇ ਆਮ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਹੋਵੇ ਜਾਂ ਸੁਰੱਖਿਆ ਬਲਾਂ ‘ਤੇ ਹਮਲੇ ਦੀ ਗੱਲ ਹੋਵੇ। ਇਸ ਦੀ ਪਲੈਨਿੰਗ ਤੋਂ ਲੈ ਕੇ ਅੱਤਵਾਦੀ ਸੰਗਠਨਾਂ ਵਿੱਚ ਕਸ਼ਮੀਰੀ ਨੌਜਵਾਨਾਂ ਨੂੰ ਭਰਤੀ ਦੀ ਸਾਜ਼ਿਸ਼ ਸਰਹੱਦ ਪਾਰ ਤੋਂ ਰਚੀ ਜਾਂਦੀ ਹੈ। ਘੁਸਪੈਠ ਕਰਕੇ ਘਾਟੀ ‘ਚ ਲੰਬੇ ਸਮੇਂ ਤੋਂ ਲੁਕੇ ਹੋਏ ਪਾਕਿਸਤਾਨੀ ਅੱਤਵਾਦੀ ਕਸ਼ਮੀਰ ‘ਚ ਲਗਾਤਾਰ ਦਹਿਸ਼ਤ ਫੈਲਾਉਣ ਦੀਆਂ ਸਾਜ਼ਿਸ਼ਾਂ ਨੂੰ ਅੰਜਾਮ ਦੇ ਰਹੇ ਹਨ। ਅਜਿਹੇ ‘ਚ ਸੁਰੱਖਿਆ ਏਜੰਸੀਆਂ ਨੇ ਹੁਣ ਘਾਟੀ ‘ਚ ਲੁਕੇ ਸਾਰੇ ਪਾਕਿਸਤਾਨੀ ਅੱਤਵਾਦੀਆਂ ਨੂੰ ਖਤਮ ਕਰਨ ਲਈ ਕਮਰ ਕੱਸ ਲਈ ਹੈ।
ਜਾਣਕਾਰੀ ਮੁਤਾਬਕ ਖੁਫੀਆ ਏਜੰਸੀਆਂ ਨੇ ਘਾਟੀ ‘ਚ ਅੱਤਵਾਦੀ ਘਟਨਾਵਾਂ ‘ਚ ਸ਼ਾਮਲ ਪਾਕਿਸਤਾਨੀ ਅੱਤਵਾਦੀਆਂ ਦੀ ਸੂਚੀ ਤਿਆਰ ਕੀਤੀ ਹੈ। ਇਸ ਸੂਚੀ ਮੁਤਾਬਕ 38 ਪਾਕਿਸਤਾਨੀ ਅੱਤਵਾਦੀ ਕਸ਼ਮੀਰ ‘ਚ ਮੌਜੂਦ ਹਨ, ਜੋ ਕਸ਼ਮੀਰ ਦੀ ਅਮਨ-ਸ਼ਾਂਤੀ ਲਈ ਵੱਡਾ ਖਤਰਾ ਹੈ। 38 ਅੱਤਵਾਦੀਆਂ ਦੀ ਜੋ ਸੂਚੀ ਤਿਆਰ ਕੀਤੀ ਗਈ ਹੈ, ਉਸ ‘ਚ 27 ਅੱਤਵਾਦੀ ਲਸ਼ਕਰ ਦੇ ਹਨ ਅਤੇ ਬਾਕੀ 11 ਅੱਤਵਾਦੀ ਜੈਸ਼-ਏ-ਮੁਹੰਮਦ ਸੰਗਠਨ ਦੇ ਹਨ। ਇਨ੍ਹਾਂ ‘ਚੋਂ 4 ਅੱਤਵਾਦੀ ਸ਼੍ਰੀਨਗਰ, 3 ਕੁਲਗਾਮ, 10 ਪੁਲਵਾਮਾ ਅਤੇ 10 ਬਾਰਾਮੂਲਾ ਅਤੇ 11 ਅੱਤਵਾਦੀ ਵੱਖ-ਵੱਖ ਇਲਾਕਿਆਂ ‘ਚ ਲੁਕੇ ਹੋ ਸਕਦੇ ਹਨ।
ਖੁਫੀਆ ਏਜੰਸੀਆਂ ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਦੇ ਅੱਤਵਾਦੀ ਕੈਂਪਾਂ ਵਿੱਚ ਵੱਡੀ ਗਿਣਤੀ ‘ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲ ਰਹੀ ਹੈ। ਅੱਤਵਾਦੀ ਕੈਂਪਾਂ ‘ਚ 200-300 ਅੱਤਵਾਦੀ ਮੌਜੂਦ ਹਨ। ਇਸ ਤੋਂ ਸਾਫ਼ ਹੈ ਕਿ ਪਾਕਿਸਤਾਨ ਵੱਲੋਂ ਜੰਗਬੰਦੀ ਤੋਂ ਬਾਅਦ ਅੱਤਵਾਦੀ ਕੈਂਪਾਂ ਵਿੱਚ ਇੱਕ ਵਾਰ ਫਿਰ ਅੱਤਵਾਦੀਆਂ ਦਾ ਇਕੱਠ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਆਈ.ਐੱਸ.ਆਈ. ਭਾਰਤ ਦੇ ਖਿਲਾਫ ਇੱਕ ਵੱਡੀ ਸਾਜ਼ਿਸ਼ ਵਿੱਚ ਜੁੱਟ ਗਿਆ ਹੈ।
ਅਫਗਾਨਿਸਤਾਨ ਉੱਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਸਥਿਤ ਅੱਤਵਾਦੀ ਕੈਂਪਾਂ ਵਿੱਚ ਹਲਚਲ ਮਚੀ ਹੋਈ ਹੈ ਅਤੇ ਉਨ੍ਹਾਂ ਦੇ ਮਾਸਟਰਮਾਈਂਡ ਭਾਰਤ ਵਿੱਚ ਅੱਤਵਾਦੀ ਘੁਸਪੈਠ ਕਰਾਉਣ ਦੀਆਂ ਸਾਜ਼ਿਸ਼ਾਂ ਵਿੱਚ ਲੱਗ ਗਏ ਹਨ। ਸੁਰੱਖਿਆ ਏਜੰਸੀਆਂ ਨਾਲ ਜੁੜੇ ਇਕ ਅਧਿਕਾਰੀ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਤਾਲਿਬਾਨ ਦੇ ਹੱਥਾਂ ‘ਚ ਹਥਿਆਰਾਂ ਦਾ ਭੰਡਾਰ ਲਸ਼ਕਰ ਅਤੇ ਜੈਸ਼ ਦੇ ਅੱਤਵਾਦੀਆਂ ਨੂੰ ਦਿੱਤਾ ਜਾ ਰਿਹਾ ਹੈ। ਇੰਨਾ ਹੀ ਨਹੀਂ, ਆਈ.ਐੱਸ.ਆਈ. ਲਗਾਤਾਰ ਕਸ਼ਮੀਰ ‘ਚ ਭਾਰਤੀ ਸੁਰੱਖਿਆ ਬਲਾਂ ‘ਤੇ ਹਮਲੇ ਦੀ ਸਾਜ਼ਿਸ਼ ਰਚ ਰਹੀ ਹੈ। ਜਾਣਕਾਰੀ ਮੁਤਾਬਕ ਕੰਟਰੋਲ ਰੇਖਾ ‘ਤੇ ਬਣੇ ਲਾਂਚਿੰਗ ਪੈਡ ‘ਤੇ ਅੱਤਵਾਦੀਆਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਉਹ ਭਾਰਤ ‘ਚ ਘੁਸਪੈਠ ਦੀਆਂ ਲਗਾਤਾਰ ਕੋਸ਼ਿਸ਼ਾਂ ‘ਚ ਲੱਗੇ ਹੋਏ ਹਨ। ਅੱਤਵਾਦੀ ਜੰਮੂ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਵੀ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਜੰਮੂ ਨੂੰ ਨਿਸ਼ਾਨਾ ਬਣਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: