ਪੰਜਾਬ ਦੀ ਰਾਜਨੀਤੀ ਵਿਚ ਵੱਡਾ ਧਮਾਕਾ ਹੋ ਸਕਦਾ ਹੈ। ਬਾਲੀਵੁੱਡ ਅਦਾਕਾਰ ਸੋਨੂੰ ਸੂਦ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਇਕ ਲੰਮੀ ਮੁਲਾਕਾਤ ਹੋਣ ਦੀ ਖ਼ਬਰ ਹੈ। ਇਹ ਮੁਲਾਕਾਤ ਚੰਡੀਗੜ੍ਹ ਦੇ ਸੈਕਟਰ-35 ਵਿਖੇ ਇੱਕ ਨਿੱਜੀ ਹੋਟਲ ਵਿਚ ਹੋਈ ਹੈ। ਦੋਵਾਂ ਵਿਚਾਲੇ ਇਹ ਮੀਟਿੰਗ ਲਗਭਗ ਢਾਈ ਘੰਟੇ ਤੱਕ ਚੱਲੀ।
ਸੋਨੂੰ ਸੂਦ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਾਲੇ ਇਹ ਮੀਟਿੰਗ ਉਸ ਸਮੇਂ ਹੋਈ ਹੈ, ਜਦੋਂ ਖਬਰਾਂ ਸਨ ਕਿ ਆਮ ਆਦਮੀ ਪਾਰਟੀ ਅਦਾਕਾਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਯਤਨ ਕਰ ਰਹੀ ਸੀ। ਸੂਤਰਾਂ ਮੁਤਾਬਕ ਸੋਨੂੰ ਸੂਦ 2022 ਦੀਆਂ ਚੋਣਾਂ ਲੜਨਾ ਚਾਹੁੰਦੇ ਹਨ। ਉਨ੍ਹਾਂ ਦੀ ਭੈਣ ਵੀ ਮੋਗਾ ਤੋਂ ਚੋਣ ਲੜਨ ਦੀ ਤਿਆਰੀ ਕਰ ਰਹੀ ਹੈ।
ਸੋਨੂੰ ਸੂਦ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੁਲਾਕਾਤ ਨਾਲ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਦੇ ਬਾਜ਼ਾਰ ਗਰਮ ਹੋ ਗਏ ਹਨ। ਹੁਣ ਵੇਖਣਾ ਇਹ ਹੋਵੇਗਾ ਕਿ ਪੰਜਾਬ ਦੀ ਸਿਆਸਤ ਵਿਚ ਕਿਹੜਾ ਨਵਾਂ ਮੋੜ ਆਉਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਜਾਣਕਾਰੀ ਇਹ ਵੀ ਹੈ ਕਿ ਸੋਨੂੰ ਸੂਦ ਨੇ ਫਿਲਮ ਸਿਟੀ ਤੇ ਚੈਰੀਟੇਬਲ ਹਸਪਤਾਲ ਸਬੰਧੀ ਕੁਝ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨਾਲ ਵੀ ਸੋਨੂੰ ਸੂਦ ਨੇ ਪੰਜਾਬ ਵਿਚ ਆਕੀਸਜਨ ਪਲਾਂਟ ਤੇ ਚੈਰੀਟੇਬਲ ਹਸਪਤਾਲ ਖੋਲ੍ਹਣ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਸੀ ਪਰ ਅਜੇ ਤੱਕ ਸੋਨੂੰ ਸੂਦ ਦੀਆਂ ਇਨ੍ਹਾਂ ਮੰਗਾਂ ‘ਤੇ ਅਮਲ ਨਹੀਂ ਕੀਤਾ ਗਿਆ। ਗੌਰਤਲਬ ਹੈ ਕਿ ਸੋਨੂੰ ਸੂਦ ਅਦਾਕਾਰ ਹੋਣ ਦੇ ਨਾਲ-ਨਾਲ ਸਮਾਜ ਸੇਵੀ ਵੀ ਹਨ। ਕੋਵਿਡ ਦੌਰਾਨ ਉਨ੍ਹਾਂ ਨੇ ਕਈ ਸਮਾਜ ਸੇਵੀ ਕੰਮ ਕੀਤੇ, ਜਿਸ ਕਾਰਨ ਉਨ੍ਹਾਂ ਨੇ ਕਾਫੀ ਸੁਰਖੀਆਂ ਬਟੋਰੀਆਂ। ਹੁਣ ਸੋਨੂੰ ਸੂਦ ਦਾ ਸਿਆਸੀ ਗਲਿਆਰਿਆਂ ਵਿਚ ਰੁਝਾਨ ਪੈਦਾ ਹੋ ਰਿਹਾ ਹੈ ਅਤੇ ਜਲਦ ਹੀ ਉਨ੍ਹਾਂ ਦੀ ਰਾਜਨੀਤੀ ਵਿਚ ਐਂਟਰੀ ਹੋ ਸਕਦੀ ਹੈ।