ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰੀਸਨ ਨੇ ਸ਼ੁੱਕਰਵਾਰ ਨੂੰ ਮੈਲਬੌਰਨ ‘ਚ ਕਿਹਾ ਕਿ ਭਾਰਤ ਤੋਂ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਜਲਦ ਹੀ ਦੇਸ਼ ‘ਚ ਦਾਖਲ ਹੋਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਅਸੀਂ ਭਾਰਤੀ ਵਿਦਿਆਰਥੀਆਂ ਦੇ ਆਸਟ੍ਰੇਲੀਆ ਵਾਪਸ ਆਉਣ ਦੀ ਉਡੀਕ ਕਰ ਰਹੇ ਹਾਂ। ਹੁਣ ਬਹੁਤ ਲੰਮਾ ਸਮਾਂ ਨਹੀਂ ਲੱਗੇਗਾ। ਸਕਾਟ ਮੌਰੀਸਨ ਨੇ ਕਿਹਾ ਕਿ ਅਸੀਂ ਬਹੁਤ ਸਾਰੇ ਭਾਰਤੀ ਟੀਕਿਆਂ ਨੂੰ ਮਾਨਤਾ ਦਿੱਤੀ ਹੈ ਜਿਸ ਨਾਲ ਭਾਰਤੀ ਵਿਦਿਆਰਥੀਆਂ ਅਤੇ ਯਾਤਰੀਆਂ ਦਾ ਆਸਟ੍ਰੇਲੀਆ ਵਿਚ ਜਾਣਾ ਸੌਖਾ ਹੋ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੌਰਤਲਬ ਹੈ ਕਿ ਕੈਨਬਰਾ ਨੇ ਪਹਿਲਾਂ ਹੀ ਆਸਟ੍ਰੇਲੀਆ ਵਿੱਚ ਦਾਖਲ ਹੋਣ ਵਾਲੇ ਯਾਤਰੀਆਂ ਲਈ ਕੋਵੈਕਸੀਨ ਅਤੇ ਕੋਵਿਸ਼ੀਲਡ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੌਰੀਸਨ ਨੇ ਪਰਿਵਾਰ ਪ੍ਰਤੀ ਵਚਨਬੱਧਤਾ ਲਈ ਭਾਰਤੀ ਪ੍ਰਵਾਸੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਤਾਰੀਫ ਕੀਤੀ।