ਨਵੀਂ ਦਿੱਲੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਵਿਖੇ ਦਰਸ਼ਨ ਕਰਨ ਵਾਸਤੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਨੇ 3000 ਵੀਜ਼ੇ ਜਾਰੀ ਕੀਤੇ ਹਨ। ਸਿੱਖ ਸ਼ਰਧਾਲੂ ਦਾ ਜਥਾ 17 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ 26 ਨਵੰਬਰ ਨੂੰ ਮੱਥਾ ਟੇਕ ਕੇ ਵਾਪਸ ਪਰਤੇਗਾ।
ਹਰੇਕ ਸਾਲ ਭਾਰਤ ਤੋਂ ਵੱਡੀ ਗਿਣਤੀ ਵਿਚ ਸਿੱਖ ਸ਼ਰਧਾਲੂਆਂ ਪਾਕਿਸਤਾਨ ਆਉਂਦੇ ਹਨ ਅਤੇ ਦਰਸ਼ਨ ਕਰਦੇ ਹਨ। ਸਮਾਗਮ ਵਿੱਚ ਸ਼ਾਮਲ ਹੋਣ ਲਈ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਵਿੱਚ ਵਸਦੇ ਹਜ਼ਾਰਾਂ ਸਿੱਖ ਸ਼ਰਧਾਲੂ ਵੀ ਪਾਕਿਸਤਾਨ ਜਾਣਗੇ। ਜ਼ਿਕਰਯੋਗ ਹੈ ਕਿ ਨਹਿਰੂ-ਲਿਆਕਤ ਸਮਝੌਤੇ ਦੇ ਤਹਿਤ ਭਾਰਤ ਅਤੇ ਪਾਕਿਸਤਾਨ ਆਪੋ-ਆਪਣੇ ਦੇਸ਼ਾਂ ਦੇ ਨਾਗਰਿਕਾਂ ਨੂੰ ਇਕ ਦੂਜੇ ਦੇਸ਼ਾਂ ਵਿਚ ਆਪਣੇ ਧਾਰਮਿਕ ਸਥਾਨਾਂ ‘ਤੇ ਜਾਣ ਲਈ ਸ਼ਰਧਾਲੂ ਵੀਜ਼ਾ ਜਾਰੀ ਕਰਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਆਲੂ ਡੋਸਾ
ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ ਤੇ 72 ਘੰਟੇ ਪਹਿਲਾਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਵੀ ਨਾਲ ਰੱਖਣੀ ਹੋਵੇਗੀ। ਬਾਬੇ ਨਾਨਕ ਦੀ ਜਯੰਤੀ ਮੌਕੇ SGPC ਵੱਲੋਂ 14 ਤੇ 15 ਨਵੰਬਰ ਨੂੰ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਲਈ ਕੈਂਪ ਦਾ ਆਯੋਜਨ ਕੀਤਾ ਜਾਵੇਗਾ। ਇਹ ਕੈਂਪ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਲਗਾਇਆ ਜਾਵੇਗਾ।ਜਿਹੜੇ ਸ਼ਰਧਾਲੂਆਂ ਨੇ ਪਾਕਿਸਤਾਨ ਦੇ ਤੀਰਥ ਸਥਾਨ ਦੇ ਦਰਸ਼ਨ ਲਈ ਵੀਜ਼ਾ ਅਪਲਾਈ ਕੀਤਾ ਹੈ ਉਹ ਕੈਂਪ ਵਿਚ ਜਾ ਕੇ ਆਪਣਾ ਕੋਰੋਨਾ ਟੈਸਟ ਕਰਵਾ ਸਕਦੇ ਹਨ।