ਚੰਡੀਗੜ: ਪੰਜਾਬ ਦੇ ਖੇਤੀਬਾੜੀ ਮੰਤਰੀ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਡਾਈ-ਅਮੋਨੀਅਮ ਫਾਸਫੇਟ (ਡੀਏਪੀ) ਅਤੇ ਹੋਰ ਖਾਦਾਂ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਦਾ ਭਰੋਸਾ ਦਿੱਤਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਡੀਏਪੀ ਦੇ ਰੈਕ ਸੂਬੇ ਵਿੱਚ ਪਹਿਲ ਦੇ ਆਧਾਰ ’ਤੇ ਭੇਜੇ ਜਾਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਖੇਤੀਬਾੜੀ ਮੰਤਰੀ ਸ੍ਰੀ ਰਣਦੀਪ ਸਿੰਘ ਨਾਭਾ ਨੇ ਡੀਏਪੀ ਦੀ ਸਪਲਾਈ ਵਿੱਚ ਤੇਜ਼ੀ ਲਿਆਉਣ ਲਈ ਬੇਨਤੀ ਕੀਤੀ ਸੀ ਅਤੇ ਦੱਸਿਆ ਸੀ ਕਿ ਸੂਬੇ ਕੋਲ ਹਾੜੀ 2021-22 ਲਈ ਕੁੱਲ 5.50 ਲੱਖ ਮੀਟਿ੍ਰਕ ਟਨ (ਐਲਐਮਟੀ) ਡੀਏਪੀ ਦੀ ਬਕਾਇਆ ਅਲਾਟਮੈਂਟ ਹੈ ਪਰ ਸਾਨੂੰ ਸਿਰਫ 1.51 ਲੱਖ ਮੀਟਰਕ ਟਨ ਡੀ.ਏ.ਪੀ.ਪ੍ਰਾਪਤ ਹੋਈ ਹੈ।
ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਸੂਬੇ ਨੇ ਅਕਤੂਬਰ-2021 ਦੌਰਾਨ 2.75 ਲੱਖ ਮੀਟਰਕ ਟਨ ਡੀਏਪੀ ਦੀ ਮੰਗ ਕੀਤੀ ਸੀ, ਜਿਸ ਵਿੱਚੋਂ ਭਾਰਤ ਸਰਕਾਰ ਵੱਲੋਂ ਅਕਤੂਬਰ ਮਹੀਨੇ ਲਈ ਸਿਰਫ 1.97 ਲੱਖ ਮੀਟਰਕ ਟਨ ਹੀ ਅਲਾਟ ਕੀਤੀ ਗਈ ਸੀ ਪਰ ਸਾਨੂੰ 1.51 ਲੱਖ ਮੀਟਰਕ ਟਨ ਪ੍ਰਾਪਤ ਹੋਈ। ਇਸ ਨਾਲ ਸਿਰਫ ਅਕਤੂਬਰ ਵਿੱਚ 1.24 ਲੱਖ ਮੀਟਰਕ ਟਨ ਡੀਏਪੀ ਦੀ ਕਮੀ ਆਈ। ਉਹਨਾਂ ਅੱਗੇ ਕਿਹਾ ਕਿ ਰਾਜ ਨੇ ਨਵੰਬਰ 2021 ਲਈ ਪਹਿਲਾਂ ਹੀ 2.50 ਐਲਐਮਟੀ ਡੀਏਪੀ ਦੀ ਮੰਗ ਕੀਤੀ ਸੀ। ਜੇਕਰ ਅਸੀਂ ਅਕਤੂਬਰ-2021 ਦੀ ਘਾਟ ਨੂੰ ਜੋੜਦੇ ਹਾਂ, ਤਾਂ ਨਵੰਬਰ-2021 ਦੀ ਮੰਗ 3.74 ਐਲਐਮਟੀ ਤੱਕ ਵਧ ਜਾਂਦੀ ਹੈ। ਉਨਾਂ ਨੇ ਵਿਸੇਸ ਤੌਰ ‘ਤੇ ਦੱਸਿਆ ਕਿ ਨਵੰਬਰ-2021 ਵਿੱਚ 3.74 ਲੱਖ ਮੀਟਰਕ ਟਨ ਦੀ ਲੋੜ ਦੇ ਮੁਕਾਬਲੇ 11 ਨਵੰਬਰ 2021 ਤੱਕ ਸਿਰਫ 0.68 ਲੱਖ ਮੀਟਰਕ ਟਨ ਹੀ ਪ੍ਰਾਪਤ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਣਕ ਦੀ 85 ਫੀਸਦੀ ਬਿਜਾਈ 25 ਨਵੰਬਰ-2021 ਤੱਕ ਮੁਕੰਮਲ ਹੋ ਜਾਵੇਗੀ ਅਤੇ ਹੁਣ ਬਿਜਾਈ ਆਪਣੇ ਸਿਖਰ ‘ਤੇ ਹੈ। ਉਨਾਂ ਰਾਜ ਦੇ ਖੇਤੀਬਾੜੀ ਅਧਿਕਾਰੀਆਂ ਨੂੰ ਪਹਿਲਾਂ ਹੀ ਡੀ.ਏ.ਪੀ ਦੀ ਕਾਲਾਬਾਜਾਰੀ ਅਤੇ ਜ਼ਮਾਖੋਰੀ ਅਤੇ ਹੋਰ ਉਤਪਾਦਾਂ ਦੀ ਬੇਲੋੜੀ ਟੈਗਿੰਗ ‘ਤੇ ਸਖਤ ਨਜਰ ਰੱਖਣ ਲਈ ਨਿਰਦੇਸ ਦਿੱਤੇ ਹਨ। ਉਨਾਂ ਚੇਤਾਵਨੀ ਦਿੱਤੀ ਕਿ ਡਿਫਾਲਟਰ ਡੀਲਰਾਂ/ਪੀਏਸੀਐਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।