ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਚੰਨੀ ਸਰਕਾਰ 36000 ਮੁਲਾਜ਼ਮਾਂ ਨੂੰ ਪੱਕਾ ਕਰੇਗੀ। ਇਸ ਬਿੱਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਮਨਜ਼ੂਰੀ ਦਿੱਤੀ ਗਈ ਹੈ। ਘੱਟੋ-ਘੱਟ 10 ਸਾਲ ਸੇਵਾ ਕਰਨ ਵਾਲੇ ਕਰਮਚਾਰੀਆਂ ਨੂੰ ਇਹ ਲਾਭ ਮਿਲੇਗਾ। ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ 10 ਸਾਲ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਦੀ ਨੌਕਰੀ ਦਾ ਰਾਹ ਸਾਫ ਹੋ ਗਿਆ ਹੈ। ਸੂਬਾ ਸਰਕਾਰ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜ਼ੇਸ਼ਨ ਆਫ ਕੰਟਰੈਕਟਚੁਅਲ ਇੰਪਲਾਈਜ਼ ਬਿੱਲ-2021’ ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਹੈ।
ਕਾਨੂੰਨੀ ਰੂਪ ਮਿਲਣ ਤੋਂ ਬਾਅਦ ਹੁਣ ਇਹ ਫੈਸਲਾ ਸਰਕਾਰੀ ਗਜ਼ਟ ਵਿੱਚ ਪ੍ਰਕਾਸ਼ਨ ਹੋਣ ਦੀ ਮਿਤੀ ਤੋਂ ਲਾਗੂ ਹੋਵੇਗਾ। ਬਿੱਲ ਵਿੱਚ ਕਿਹਾ ਗਿਆ ਹੈ ਕਿ ਸੂਬੇ ਵਿੱਚ 36000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਕੈਬਨਿਟ ਮੀਟਿੰਗ ਵਿੱਚ ਇਸ ਬਿੱਲ ਨੂੰ ਮਨਜ਼ੂਰੀ ਦਿੱਤੀ ਸੀ। ਉਸ ਸਮੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 36000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ।
ਇਹ ਪੰਜਾਬ ਕਾਂਗਰਸ ਨੇ ਆਪਣੇ 2017 ਦੇ ਚੋਣ ਮਨੋਰਥ ਪੱਤਰ ਵਿੱਚ ‘ਘਰ ਘਰ ਰੁਜ਼ਗਾਰ’ ਦੇਣ ਦਾ ਵਾਅਦਾ ਕੀਤਾ ਸੀ। ਵੀਰਵਾਰ ਨੂੰ ਸਦਨ ਵਿਚ ਪੇਸ਼ ਕੀਤੇ ਗਏ ਬਿੱਲ ਵਿਚ ਕਿਹਾ ਗਿਆ ਹੈ ਕਿ ਐਡਹਾਕ, ਅਸਥਾਈ, ਵਰਕ ਚਾਰਜਡ ਅਤੇ ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ। ਇਸ ਕਾਨੂੰਨ ਅਨੁਸਾਰ 10 ਸਾਲ ਜਾਂ ਇਸ ਤੋਂ ਵੱਧ ਸਮੇਂ ਲਈ ਬਿਨਾਂ ਕਿਸੇ ਬਰੇਕ ਦੇ ਸਰਕਾਰੀ ਵਿਭਾਗਾਂ ਵਿੱਚ ਟੈਂਪਰੇਰੀ, ਐਡਕੌਕ, ਵਰਕ ਚਾਰਜਡ ਅਤੇ ਡਿਲੀਵਰੇਜ ਦੇ ਆਧਾਰ ‘ਤੇ ਕੰਮ ਕਰਦੇ 36000 ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: