ਮਨੀਪੁਰ ‘ਚ ਫੌਜ ਦੀ ਟੁਕੜੀ ‘ਤੇ ਆਈਡੀ ਹਮਲੇ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਫੌਜ ਦੀ ਟੁਕੜੀ ‘ਤੇ ਨਜ਼ਰ ਟਿਕਾ ਕੇ ਬੈਠੇ ਅੱਤਵਾਦੀਆਂ ਵੱਲੋਂ ਇਸ ਹਮਲੇ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਸ ਹਮਲੇ ਵਿੱਚ ਅਸਾਮ ਰਾਈਫਲਜ਼ ਦੇ CO ਸਮੇਤ 4 ਜਵਾਨ ਸ਼ਹੀਦ ਹੋ ਗਏ ਹਨ। ਉੱਥੇ ਹੀ ਇਸ ਹਮਲੇ ਵਿੱਚ ਅਧਿਕਾਰੀ ਦੇ ਪਰਿਵਾਰ ਦੇ ਦੋ ਮੈਂਬਰਾਂ ਦੀ ਵੀ ਮੌਤ ਹੋ ਗਈ ।
ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਮਣੀਪੁਰ ਦੇ ਚੂਰਾਚੰਦਪੁਰ ਜ਼ਿਲ੍ਹੇ ਦੇ ਸਿੰਘਾਟ ਵਿੱਚ ਹੋਇਆ । ਅੱਤਵਾਦੀਆਂ ਨੇ ਇੱਥੇ ਅਸਾਮ ਰਾਈਫਲਜ਼ ਦੇ ਕਮਾਂਡਿੰਗ ਅਫਸਰ ਦੇ ਕਾਫਲੇ ‘ਤੇ ਹਮਲਾ ਕੀਤਾ । ਕਾਫ਼ਲੇ ਵਿੱਚ ਕਮਾਂਡਿੰਗ ਅਫ਼ਸਰ ਦੇ ਪਰਿਵਾਰਕ ਮੈਂਬਰ ਅਤੇ ਤਤਕਾਲ ਕਾਰਵਾਈ ਟੀਮ ਦੇ ਮੈਂਬਰ ਹਾਜ਼ਰ ਸਨ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੀ ਪ੍ਰਦੂਸ਼ਣ ‘ਤੇ ਵੱਡੀ ਟਿੱਪਣੀ, ਕਿਹਾ- ‘ਲਾਕਡਾਊਨ ‘ਤੇ ਵਿਚਾਰ ਕਰੇ ਸਰਕਾਰ’
ਇਸ ਅੱਤਵਾਦੀ ਹਮਲੇ ਵਿੱਚ ਸੀਓ, ਕਵਿੱਕ ਐਕਸ਼ਨ ਟੀਮ ਦੇ ਤਿੰਨ ਕਰਮਚਾਰੀ ਅਤੇ ਸੀਓ ਦੇ ਪਰਿਵਾਰ ਦੇ ਦੋ ਮੈਂਬਰ ਮਾਰੇ ਗਏ ਹਨ । ਇਸ ਹਮਲੇ ਪਿੱਛੇ ਮਨੀਪੁਰ ਦੀ ਪੀਪਲਜ਼ ਲਿਬਰੇਸ਼ਨ ਆਰਮੀ ਦਾ ਹੱਥ ਦੱਸਿਆ ਜਾ ਰਿਹਾ ਹੈ।
ਇਸ ਸਬੰਧੀ ਮਨੀਪੁਰ ਦੇ ਮੁੱਖ ਮੰਤਰੀ ਬੀਰੇਨ ਸਿੰਘ ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ 46 ਅਸਾਮ ਰਾਈਫਲਜ਼ ਦੇ ਕਾਫਲੇ ‘ਤੇ ਕਾਇਰਾਨਾ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ, ਜਿਸ ਵਿੱਚ ਸੀਓ ਅਤੇ ਉਨ੍ਹਾਂ ਦੇ ਪਰਿਵਾਰ ਸਮੇਤ ਕੁਝ ਕਰਮਚਾਰੀ ਸ਼ਹੀਦ ਹੋ ਗਏ ਹਨ । ਰਾਜ ਦੀਆਂ ਬਲ ਅਤੇ ਅਰਧ ਸੈਨਿਕ ਬਲ ਫੌਜਾਂ ਪਹਿਲਾਂ ਹੀ ਅੱਤਵਾਦੀਆਂ ਖਿਲਾਫ ਆਪਰੇਸ਼ਨ ਚਲਾ ਰਹੀਆਂ ਹਨ। ਇਸ ਹਮਲੇ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: