ਦਿੱਲੀ ਵਿੱਚ ਇਕ ਹਫ਼ਤੇ ਲਈ ਸੂਕਲ ਬੰਦ ਕਰ ਦਿੱਤੇ ਗਏ ਹਨ। ਉੱਥੇ ਹੀ, ਸਰਕਾਰੀ ਦਫ਼ਤਰ ਦਾ ਕੰਮ ਪੂਰੀ ਤਰ੍ਹਾਂ ਘਰੋਂ ਹੋਵੇਗਾ। ਇਸ ਦੇ ਨਾਲ ਹੀ ਨਿੱਜੀ ਦਫ਼ਤਰਾਂ ਨੂੰ ਵੀ ਘਰੋਂ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ।
ਦਿੱਲੀ ਵਿੱਚ ਇਹ ਲਾਕਡਾਊਨ ਸੋਮਵਾਰ ਤੋਂ ਹਫ਼ਤੇ ਲਈ ਲਾਗੂ ਹੋਵੇਗਾ। ਇਹ ਫ਼ੈਸਲਾ ਪ੍ਰਦੂਸ਼ਣ ਕਾਰਨ ਲਿਆ ਗਿਆ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ 14 ਤੋਂ 17 ਨਵੰਬਰ ਤੱਕ ਨਿਰਮਾਣ ਸਰਗਰਮੀਆਂ ਵੀ ਬੰਦ ਰਹਿਣਗੀਆਂ। ਦਿੱਲੀ ਵਿੱਚ ਹਵਾ ਦੇ ਪ੍ਰਦੂਸ਼ਣ ਦਾ ਪੱਧਰ ਵਧਣ ਕਾਰਨ ਲੋਕਾਂ ਲਈ ਸਾਹ ਲੈਣਾ ਔਖਾ ਹੋ ਗਿਆ ਸੀ।
p>ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਉੱਥੇ ਹੀ, ਸ਼ਨੀਵਾਰ ਸਵੇਰੇ ਹੀ ਸੁਪਰੀਮ ਕੋਰਟ ਨੇ ਹਵਾ ਵਿੱਚ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਨੂੰ ਲੈ ਕੇ ਤੱਲਖ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਸਰਕਾਰ ਨੂੰ ਲਾਕਡਾਊਨ ਲਾਉਣ ਬਾਰੇ ਸੋਚਣ ਦੀ ਵੀ ਸਲਾਹ ਦਿੱਤੀ ਸੀ। ਹਵਾ ਵਿੱਚ ਪ੍ਰਦੂਸ਼ਣ ਕਾਰਨ ਬਜ਼ੁਰਗਾਂ, ਬੀਮਾਰ ਤੇ ਬੱਚਿਆਂ ਲਈ ਸਾਹ ਲੈਣਾ ਔਖਾ ਹੋ ਰਿਹਾ ਸੀ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਸੀ ਕਿ ਪ੍ਰਦੂਸ਼ਣ ਲਈ ਇੱਕਲੇ ਕਿਸਾਨਾਂ ਨੂੰ ਨਹੀਂ ਜ਼ਿੰਮੇਵਾਰ ਠਹਿਰਾਇਆ ਜਾ ਸਕਦਾ। ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਪੱਧਰ ਨੂੰ ਲੈ ਕੇ ਅਧਿਕਾਰੀਆਂ ਨਾਲ ਬੈਠਕ ਮਗਰੋਂ ਕਿਹਾ ਕਿ ਨਿੱਜੀ ਖੇਤਰ ਨੂੰ ਸਲਾਹ ਜਾਰੀ ਕੀਤੀ ਜਾਵੇਗੀ ਕਿ ਉੱਥੇ ਵੀ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਘਰੋਂ ਕੰਮ ਦਿੱਤਾ ਜਾਵੇ।