ਚੰਡੀਗੜ੍ਹ ਸ਼ਹਿਰ ਨੂੰ ਅਤਿ-ਆਧੁਨਿਕ ਅਤੇ ਪ੍ਰਦੂਸ਼ਣ ਮੁਕਤ ਬਨਾਉਣ ਲਈ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ 40 ਇਲੈਕਟ੍ਰਿਕ ਬੱਸਾਂ ਚਲਾਉਣ ਦਾ ਫੈਸਲਾ ਕੀਤਾ ਹੈ। ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਫੇਮ ਇੰਡੀਆ ਸਕੀਮ ਤਹਿਤ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਦੋ ਪੜਾਵਾਂ ਤਹਿਤ 80 ਇਲੈਕਟ੍ਰਿਕ ਬੱਸਾਂ ਚਲਾਉਣ ਦਾ ਫ਼ੈਸਲਾ ਕੀਤਾ ਹੈ।ਇਸ ਦੇ ਪਹਿਲੇ ਪੜਾਅ ‘ਚ 40 ਬੱਸਾਂ ਚਲਾਉਣ ਲਈ ਪ੍ਰਵਾਨਗੀ ਦਿੱਤੀ ਗਈ ਹੈ। ਕੇਂਦਰ ਸਰਕਾਰ 40 ਬੱਸਾਂ ਲਈ 45 ਲੱਖ ਰੁਪਏ ਖਰਚ ਕਰੇਗੀ। ਉਨ੍ਹਾਂ ਦੱਸਿਆ ਕਿ ਇਲੈਕਟ੍ਰਿਕ ਬੱਸਾਂ ‘ਚ 35 ਸਵਾਰੀਆਂ ਬੈਠ ਸਕਣਗੀਆਂ ਜਦਕਿ 20 ਸਵਾਰੀਆਂ ਖੜ੍ਹ ਕੇ ਸਫਰ ਕਰ ਸਕਦੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਉਨ੍ਹਾਂ ਦੱਸਿਆ ਕਿ ਇਲੈਕਟ੍ਰਿਕ ਬੱਸਾਂ ਏਸੀ ਵਾਲੀਆਂ ਹਨ ਜਿਸ ਵਿੱਚ ਸਵਾਰੀਆਂ ਦੀ ਸਹੂਲਤ ਲਈ ਰੂਟ ਦੀ ਜਾਣਕਾਰੀ ਵਾਲਾ ਬੋਰਡ ਵੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਐਮਰਜੈਂਸੀ ਬਟਨ ਅਤੇ ਮੋਬਾਇਲ ਫੋਨ ਚਾਰਜਿੰਗ ਦੀ ਸਹੂਲਤ ਵੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਲੈਕਟ੍ਰਿਕ ਬੱਸਾਂ ਨਾਲ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਪਹਿਲ ਕੀਤੀ ਗਈ ਹੈ। ਦਸੰਬਰ 2021 ਦੇ ਅਖੀਰ ਤੱਕ 8 ਹੋਰ ਬੱਸਾਂ ‘ਤੇ ਚੰਡੀਗੜ੍ਹ ਦੀਆਂ ਸੜਕਾਂ ‘ਤੇ ਦੌੜਨਗੀਆਂ।