ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਦੇ ਦਿਗੱਜ ਨੇਤਾ ਨਹਿਰੂ ਦਾ ਜਨਮ 1889 ਵਿੱਚ ਹੋਇਆ ਸੀ ਅਤੇ ਉਹ ਦੇਸ਼ ਦੇ ਸਭ ਤੋਂ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਰਹੇ ।
ਦਰਅਸਲ, ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ, “ਪੰਡਿਤ ਜਵਾਹਰ ਲਾਲ ਨਹਿਰੂ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ।” ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵਿਚਾਰ ਸਾਂਝੇ ਕਰਦਿਆਂ ਨਹਿਰੂ ਨੂੰ ਯਾਦ ਕੀਤਾ।
ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ ਟਵਿੱਟਰ ‘ਤੇ ਬੱਚਿਆਂ ਨਾਲ ਜਵਾਹਰ ਲਾਲ ਨਹਿਰੂ ਦੀ ਇੱਕ ਤਸਵੀਰ ਸਾਂਝੀ ਕਰਦੇ ਉਨ੍ਹਾਂ ਦਾ ਇੱਕ ਵਿਚਾਰ ਪੋਸਟ ਕੀਤਾ। ਉਨ੍ਹਾਂ ਲਿਖਿਆ,”ਸਾਨੂੰ ਜੋ ਚਾਹੀਦਾ ਉਹ ਹੈ ਸ਼ਾਂਤੀ ਦੀ ਪੀੜ੍ਹੀ-ਪੰਡਿਤ ਜਵਾਹਰ ਲਾਲ ਨਹਿਰੂ।”
ਰਾਹੁਲ ਗਾਂਧੀ ਨੇ ਲਿਖਿਆ- ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਨੂੰ ਯਾਦ ਕਰਦੇ ਹਾਂ, ਜਿਨ੍ਹਾਂ ਨੇ ਸੱਚਾਈ, ਏਕਤਾ ਨੂੰ ਬਹੁਤ ਮਹੱਤਵ ਦਿੱਤਾ।”
ਇਹ ਵੀ ਪੜ੍ਹੋ: ਚੰਡੀਗੜ੍ਹ ‘ਚ 11 ਇਲੈਕਟ੍ਰਿਕ ਬੱਸਾਂ ਦੀ ਐਂਟਰੀ, ਇਨ੍ਹਾਂ ਰੂਟਾਂ ‘ਤੇ ਪੱਟਣਗੀਆਂ ਧੂੜਾਂ
ਇਸ ਦੇ ਨਾਲ ਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਜਵਾਹਰ ਲਾਲ ਨਹਿਰੂ ਦੀ ਇੱਕ ਤਸਵੀਰ ਸਾਂਝੀ ਕਰਦਿਆਂ ਲਿਖਿਆ, “ਭਾਰਤ ਦੀ ਧਰਤੀ ਵਿੱਚ ਫੈਲੇ ਸਾਰੇ ਭਾਰਤ ਵਾਸੀ ਹੀ ਸਭ ਤੋਂ ਜ਼ਿਆਦਾ ਮਾਇਨੇ ਰੱਖਦੇ ਹਨ। ਭਾਰਤ ਮਾਤਾ ਦੀ ਜੈ ਉਸ ਦੀ ਧਰਤੀ ‘ਤੇ ਰਹਿਣ ਵਾਲੇ ਸਾਰੇ ਲੋਕਾਂ ਦੀ ਜੈ – ਪੰਡਿਤ ਜਵਾਹਰ ਲਾਲ ਨਹਿਰੂ।
ਵੀਡੀਓ ਲਈ ਕਲਿੱਕ ਕਰੋ -: