ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਕਾਫੀ ਗਰਮਾਈ ਹੋਈ ਹੈ। ਇਸੇ ਵਿਚਾਲੇ ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਇਹ ਬਿਆਨ ਕਿਸੇ ਹੋਰ ਨੇ ਨਹੀਂ ਬਲਕਿ ਕਾਂਗਰਸ ਸਰਕਾਰ ਦੇ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਦਿੱਤਾ ਗਿਆ ਹੈ। ਰਾਜਕੁਮਾਰ ਵੇਰਕਾ ਵੱਲੋਂ ਵੱਡਾ ਦਾਅਵਾ ਕਰਦਿਆਂ ਕਿਹਾ ਗਿਆ ਹੈ ਕਿ ਕੈਪਟਨ ਮੁੜ ਕਾਂਗਰਸ ਵਿੱਚ ਆ ਰਹੇ ਹਨ। ਇਹ ਵੀ ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਖਿਲਾਫ ਬੇਬਾਕੀ ਨਾਲ ਬੋਲਣ ਵਾਲੇ ਨਵਜੋਤ ਸਿੱਧੂ ਨੇ ਵੀ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਉਨ੍ਹਾਂ ਦੀ ਦੋ ਵਾਰ ਤਾਰੀਫ਼ ਕੀਤੀ ਸੀ।
ਉੱਥੇ ਹੀ, ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖਬਰ ਸਾਹਮਣੇ ਆ ਰਹੀ ਹੈ ਕਿ ਮਹਾਰਾਣੀ ਪਰਨੀਤ ਕੌਰ ਦੀ ਰਿਹਾਇਸ਼ ‘ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਆ ਰਹੇ ਹਨ।
ਇਹ ਵੀ ਪੜ੍ਹੋ: ‘ਮੈਂ ਆਪਣੀ ਗੱਲ ‘ਤੇ ਖੜ੍ਹਨ ਵਾਲਾ ਬੰਦਾ ਆ, ਅੰਮ੍ਰਿਤਸਰ ਤੋਂ ਹੀ ਚੋਣ ਲੜਾਂਗਾ’ : ਨਵਜੋਤ ਸਿੰਘ ਸਿੱਧੂ
ਦੱਸ ਦੇਈਏ ਕਿ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਕਾਫ਼ੀ ਦਿਲਚਸਪ ਹੁੰਦੀਆਂ ਜਾ ਰਹੀਆਂ ਹਨ। ਜਿਨ੍ਹਾਂ ਤਹਿਤ ਪਾਰਟੀਆਂ ਵੱਲੋਂ ਰੋਜ਼ ਨਵੇਂ-ਨਵੇਂ ਐਲਾਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਵਿੱਚੋਂ ਅਸਤੀਫਾ ਦਿੰਦਿਆਂ ਕਿਹਾ ਗਿਆ ਸੀ ਕਿ ਉਹ ਮੁੜ ਕਦੇ ਵੀ ਇਸ ਪਾਰਟੀ ਵਿੱਚ ਨਹੀਂ ਆਉਣਗੇ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਾਰਟੀ ਦਾ ਵੀ ਐਲਾਨ ਕਰ ਦਿੱਤਾ ਗਿਆ ਪਰ ਉਨ੍ਹਾਂ ਨਵੀਂ ਪਾਰਟੀ ਦਾ ਨਾਂ ਚੋਣ ਕਮਿਸ਼ਨ ਕੋਲ ਰਜਿਸਟਰ ਕਰਵਾਉਣ ਲਈ ਭੇਜਿਆ ਹੈ ਜਾਂ ਨਹੀਂ ਇਸ ਨੂੰ ਲੈ ਕੇ ਭੇਤ ਬਰਕਰਾਰ ਹੈ। ਪਹਿਲਾਂ ਕਾਂਗਰਸ ਰੁੱਸੇ ਹੋਏ ਨੇਤਾ ਮਨਾ ਰਹੀ ਸੀ, ਤਾਂ ਜੋ ਉਹ ਕਿਸੇ ਵੇਲੇ ਵੀ ਕੈਪਟਨ ਨਾਲ ਨਾ ਚਲੇ ਜਾਣ।
ਵੀਡੀਓ ਲਈ ਕਲਿੱਕ ਕਰੋ -: