ਪੰਜਾਬ ਵਿਚ ‘ਆਪ’ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਬੀਤੇ ਦਿਨੀਂ ਹੀ ਆਮ ਆਦਮੀ ਪਾਰਟੀ ਵੱਲੋਂ 10 ਉਮੀਦਵਾਰਾਂ ਦੀ ਸੂਚੀ ਐਲਾਨੀ ਗਈ ਸੀ ਪਰ ਇਨ੍ਹਾਂ ਉਮੀਦਵਾਰਾਂ ਨੂੰ ਲੈ ਕੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਵੱਡਾ ਬਿਆਨ ਦਿੱਤਾ ਹੈ।
ਰਾਜ ਕੁਮਾਰ ਵੇਰਕਾ ਨੇ ਦਾਅਵਾ ਕਰਦਿਆਂ ਕਿਹਾ ਹੈ ਕਿ ਕੱਲ੍ਹ ਆਮ ਆਦਮੀ ਪਾਰਟੀ ਵੱਲੋਂ ਜਿਹੜੇ 10 ਉਮੀਦਵਾਰ ਐਲਾਨੇ ਗਏ ਸਨ, ਉਨ੍ਹਾਂ ਵਿਚੋਂ 4 ਕਾਂਗਰਸ ਵਿਚ ਆਉਣਾ ਲਈ ਗੇੜੇ ਮਾਰ ਰਹੇ ਹਨ ਕਿਉਂਕਿ ਕੋਈ ਵੀ ਬੰਦਾ ਆਮ ਆਦਮੀ ਪਾਰਟੀ ਵਿਚ ਨਹੀਂ ਰਹਿਣਾ ਚਾਹੁੰਦਾ। ਪੰਜਾਬ ਆਪ ਦੇ ਉਹ ਕਿਹੜੇ ਉਮੀਦਵਾਰ ਹਨ ਜੋ ਕਾਂਗਰਸ ਵਿਚ ਜਾਣਾ ਚਾਹੁੰਦੇ ਹਨ, ਇਸ ਨੂੰ ਲੈ ਕੇ ਰਾਜ ਕੁਮਾਰ ਵੇਰਕਾ ਨੇ ਨਾਵਾਂ ਦਾ ਖੁਲਾਸਾ ਨਹੀਂ ਕੀਤਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਰੁਪਿੰਦਰ ਕੌਰ ਰੂਬੀ ਨੇ ਆਮ ਆਦਮੀ ਦਾ ਝਾੜੂ ਛੱਡ ਕੇ ਕਾਂਗਰਸ ਦਾ ਪੱਲਾ ਫੜਿਆ ਸੀ ਤੇ ਇਸ ਤੋਂ ਅਗਲੇ ਹੀ ਦਿਨ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਜਗਤਾਰ ਸਿੰਘ ਜੱਗਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਸ਼ਣ ਦੌਰਾਨ ਉਨ੍ਹਾਂ ਨੂੰ ਜੱਫੀ ਪਾਉਣ ਚਲੇ ਗਏ ਸਨ, ਜਿਸ ਦੇ ਤੁਰੰਤ ਬਾਅਦ ‘ਆਪ’ ਵੱਲੋਂ 10 ਉਮੀਦਵਾਰਾਂ ਦੀ ਸੂਚੀ ਐਲਾਨ ਦਿੱਤੀ ਗਈ। ਭਾਵੇਂ ਜਗਤਾਰ ਸਿੰਘ ਜੱਗਾ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਕੇ ਵਿਧਾਇਕ ਬਣੇ ਸਨ ਪਰ ਹੁਣ ਪਿਛਲੇ ਦਿਨਾਂ ਤੋਂ ਉਹ ਪਾਰਟੀ ਖਿਲਾਫ ਹੀ ਬਿਆਨ ਦੇ ਰਹੇ ਹਨ।