ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਾਲ ਮੀਟਿੰਗ ਕਰਨ ਜਾ ਰਹੇ ਹਨ ਤੇ ਫਿਰ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਹਿ ਦਿੱਤਾ ਹੈ ਕਿ ਕਾਂਗਰਸ ਵਿੱਚ ਵਾਪਸੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਹ ਮਨਘੜਤ ਧਾਰਨਾਵਾਂ ਹਨ ਜੋ ਕਿਸੇ ਗਲਤ ਇਰਾਦੇ ਨਾਲ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਵਾਪਸੀ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੀ ਪਾਰਟੀ ਨੂੰ ਆਕਾਰ ਦੇ ਰਹੇ ਹਨ ਅਤੇ ਸੰਗਠਨ ਸਥਾਪਤ ਕੀਤਾ ਜਾ ਰਿਹਾ ਹੈ। ਹੁਣ ਤਾਂ ਸਿਰਫ ਭਾਰਤੀ ਚੋਣ ਕਮਿਸ਼ਨ ਕੋਲ ‘ਪੰਜਾਬ ਲੋਕ ਕਾਂਗਰਸ’ ਦਾ ਰਜਿਸਟ੍ਰੇਸ਼ਨ ਹੋਣ ਅਤੇ ਚੋਣ ਨਿਸ਼ਾਨ ਨੂੰ ਹਰੀ ਝੰਡੀ ਮਿਲਣ ਦੀ ਉਡੀਕ ਕਰ ਰਹੇ ਹਾਂ। ਜਲਦ ਹੀ ਵੱਡਾ ਐਲਾਨ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੌਰਤਲਬ ਹੈ ਕਿ ਕਾਂਗਰਸ ਦੇ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ। ਸਾਂਸਦ ਪ੍ਰਨੀਤ ਕੌਰ ਦੀ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਈ ਮੀਟਿੰਗ ਨੂੰ ਵੀ ਇਸ ਨਾਲ ਜੋੜਿਆ ਜਾ ਰਿਹਾ ਸੀ। ਇਨ੍ਹਾਂ ਸਾਰੀਆਂ ਚਰਚਾਵਾਂ ‘ਤੇ ਵਿਰਾਮ ਲਗਾਉਂਦਿਆਂ ਕੈਪਟਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਕਾਂਗਰਸ ਪਾਰਟੀ ਦੁਬਾਰਾ ਜੁਆਇਨ ਨਹੀਂ ਕਰ ਰਹੇ ਹਨ।