ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੀ ਦਿੱਲੀ ‘ਚ ਫਿਰ ਲੌਕਡਾਊਨ ਲੱਗੇਗਾ?ਦਿੱਲੀ ਸਰਕਾਰ ਅੱਜ ਆਪਣੀ ਯੋਜਨਾ ਸੁਪਰੀਮ ਕੋਰਟ ‘ਚ ਪੇਸ਼ ਕਰਨ ਜਾ ਰਹੀ ਹੈ। ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਵਿੱਚ ਬਹੁਤ ਮਾਮੂਲੀ ਸੁਧਾਰ ਹੋਇਆ ਹੈ, ਪਰ ਸਥਿਤੀ ਅਜੇ ਵੀ ਖਰਾਬ ਬਣੀ ਹੋਈ ਹੈ। ਸੁਪਰੀਮ ਕੋਰਟ ਵਿੱਚ ਅੱਜ ਇੱਕ ਅਹਿਮ ਸੁਣਵਾਈ ਹੋਵੇਗੀ। ਚੀਫ਼ ਜਸਟਿਸ ਐੱਨਵੀ ਰਮਨਾ, ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗੀ। ਕੇਂਦਰ ਇਹ ਵੀ ਦੱਸੇਗਾ ਕਿ ਉਹ ਕਿਹੜੇ ਕਦਮ ਚੁੱਕਣ ਜਾ ਰਿਹਾ ਹੈ।
ਦਿੱਲੀ ‘ਚ ਜਾਨਲੇਵਾ ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ‘ਚ ਅੱਜ ਮੁੜ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ‘ਚ ਸੁਪਰੀਮ ਕੋਰਟ ਨੇ ਸਰਕਾਰਾਂ ਨੂੰ ਫਟਕਾਰ ਲਗਾਈ ਸੀ ਅਤੇ ਉਨ੍ਹਾਂ ਨੂੰ ਲਾਕਡਾਊਨ ਲਾਗੂ ਕਰਨ ਦੀ ਸਲਾਹ ਦਿੱਤੀ ਸੀ। ਅੱਜ ਸਰਕਾਰਾਂ ਨੂੰ ਜਵਾਬ ਦੇਣਾ ਪਵੇਗਾ ਕਿ ਉਨ੍ਹਾਂ ਨੇ ਪ੍ਰਦੂਸ਼ਣ ਨੂੰ ਲੈ ਕੇ ਕੀ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -: