ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਨਾਲ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੋਟਰਾਂ ਨੂੰ ਲੁਭਾਉਣ ਲਈ ਇੱਕ ਹੋਰ ਵੱਡਾ ਐਲਾਨ ਕਰਨ ਜਾ ਰਹੇ ਹਨ।ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਸਰਕਾਰੀ ਤੇ ਨਿੱਜੀ ਖੇਤਰ ਦੀਆਂ ਨੌਕਰੀਆਂ ਵਿੱਚ ਸਥਾਨਕ ਲੋਕਾਂ ਲਈ ਲਗਭਗ 100 ਫੀਸਦੀ ਕੋਟਾ ਯਕੀਨੀ ਬਣਾਉਣ ਲਈ ਜਲਦੀ ਹੀ ਇੱਕ ਕਾਨੂੰਨ ਲਿਆਉਣਗੇ।
ਇਸ ਤੋਂ ਅੱਗੇ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਪੰਜਾਬੀਆਂ ਲਈ ਨੌਕਰੀਆਂ ਦੇ ਮੌਕਿਆਂ ਬਾਰੇ ਕਾਨੂੰਨੀ ਟੀਮ ਨਾਲ ਸਲਾਹ ਕਰ ਰਿਹਾ ਹਾਂ । ਅਕਸਰ ਗੁਆਂਢੀ ਸੂਬੇ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਇੱਥੋਂ ਤੱਕ ਕਿ ਦਿੱਲੀ ਦੇ ਉਮੀਦਵਾਰਾਂ ਨੂੰ ਸਥਾਨਕ ਲੋਕਾਂ ਦੀ ਥਾਂ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ। ਮੇਰੀ ਕੋਸ਼ਿਸ਼ ਹੈ ਕਿ ਹੋਮ ਗਾਰਡ ਦੀਆਂ 5000 ਅਸਾਮੀਆਂ ਸਮੇਤ ਇੱਕ ਲੱਖ ਅਸਾਮੀਆਂ ਨੂੰ ਭਰਨ ਦੀ ਕੋਸ਼ਿਸ਼ ਕਰਾਂਗਾ।
ਇਹ ਵੀ ਪੜ੍ਹੋ: ਹਿਰਾਸਤ ‘ਚ ਭੁੱਖ ਹੜਤਾਲ ‘ਤੇ ਬੈਠੇ ਸੁਖਪਾਲ ਖਹਿਰਾ, ਚੰਡੀਗੜ੍ਹ ਪੁਲਿਸ ‘ਤੇ ਲਾਏ ਵੱਡੇ ਇਲਜ਼ਾਮ
ਇਸ ਤੋਂ ਇਲਾਵਾ CM ਚੰਨੀ ਨੇ ਮਾਈਨਿੰਗ ਮਾਫੀਆ ‘ਤੇ ਲਗਾਮ ਕੱਸਣ ਲਈ ਸਰਕਾਰ ਦੀ ਨਿਗਰਾਨੀ ਹੇਠ ਇੱਕ ਕਾਰਪੋਰੇਸ਼ਨ ਸਥਾਪਤ ਕਰਨ ਦਾ ਸੰਕੇਤ ਵੀ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਰ ਵਾਰ ਰੇਤਾ-ਬੱਜਰੀ ਦੇ ਰੇਟ ਘਟਾ ਚੁੱਕੇ ਹਾਂ । ਡੀਸੀ ਅਤੇ ਐਸਐਸਪੀ ਨੂੰ ਸਰਕਾਰ ਵੱਲੋਂ ਨਿਰਧਾਰਤ ਰੇਟਾਂ ਨੂੰ ਲਾਗੂ ਕਰਨ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -: