ਕਮਿਸ਼ਨਰੇਟ ਲੁਧਿਆਣਾ ਪੁਲਿਸ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿਚ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨ ਲੁਧਿਆਣਾ, ਆਈ. ਪੀ. ਐੱਸ. ਦੇ ਦਿਸ਼ਾ ਅਨੁਸਾਰ ਸਥਾਨਕ ਡਵੀਜ਼ਨ ਨੰਬਰ-3 ਲੁਧਿਆਣਾ ਵਿਖੇ ਦਰਜ ਮੁਕੱਦਮਾ ਨੰਬਰ 247 ਤਰੀਖ 20.10.2021 ਤਹਿਤ 295-ਏ-153-ਏ, 212, 216 ਆਈ. ਪੀ.ਸੀ. 67 ਆਈ. ਟੀ. ਐਕਟ ਤਹਿਤ ਦਰਜ ਮਾਮਲੇ ਵਿਚ ਇੱਕ ਦੋਸ਼ੀ ਨੂੰ ਜ਼ਿਲ੍ਹਾ ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ।
ਮੁਲਜ਼ਮ ਦੀ ਪਛਾਣ ਸੰਜੀਵ ਸ਼ਰਮਾ ਵਜੋਂ ਹੋਈ ਹੈ। ਸੰਜੀਵ ਸ਼ਰਮਾ ਇਸੇ ਕੇਸ ਦੇ ਮੁੱਖ ਦੋਸ਼ੀ ਵਾਸੂ ਸਿਆਲ ਨੂੰ ਜਾਣਦਾ ਸੀ। ਸੰਜੀਵ ਵਾਸੂ ਨੂੰ ਵਾਇਰ ਆਡੀਓ ਕਪਿੱਲ ਬਾਰੇ ਸਾਰੀ ਜਾਣਕਾਰੀ ਦਿੰਦਾ ਸੀ। ਉਸ ਨੇ ਵਾਸੂ ਸਿਆਲ ਨੂੰ 20 ਹਜ਼ਾਰ ਰੁਪਏ ਦਿੱਤੇ ਤੇ ਪੰਜਾਬ ਤੋਂ ਬਾਹਰ ਵੱਖ-ਵੱਖ ਥਾਵਾਂ ‘ਤੇ ਠਹਿਰ ਕਰਵਾਈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਸੰਜੀਵ ਸ਼ਰਮਾ ਦੀ ਪੁੱਛਗਿਛ ਤੋਂ ਅਹਿਮ ਜਾਣਕਾਰੀ ਮਿਲੀ ਤੇ ਦੋਸ਼ੀ ਅਨਿਲ ਅਰੋੜਾ ਨੂੰ ਗ੍ਰਿਫਤਾਰ ਕਰਨ ਲਈ ਸਪੈਸ਼ਲ ਬ੍ਰਾਂਚ, ਸੀ. ਆਈ. ਏ. ਸਟਾਫ ਤੇ ਥਾਣਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ ਤੇ ਕਮਿਸ਼ਨਰੇਟ ਲੁਧਿਆਣਾ ਪੁਲਿਸ ਵੱਲੋਂ ਜਲਦ ਹੀ ਅਨਿਲ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਸੰਜੀਵ ਸ਼ਰਮਾ ਨੂੰ ਅਦਾਲਤ ਵਿਚ ਪੇਸ਼ ਕਰਕੇ ਪੂਰੇ ਮਾਮਲੇ ਵਿਚ ਪੁੱਛਗਿਛ ਲਈ ਰਿਮਾਂਡ ‘ਤੇ ਭੇਜਿਆ ਗਿਆ ਹੈ।
ਗੌਰਤਲਬ ਹੈ ਕਿ ਇਸ ਮੁਕੱਦਮੇ ਵਿਚ ਪਹਿਲਾਂ ਤੋਂ ਹੀ 8 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।