ਪਿਛਲੇ ਸਾਲ ਮਾਰਚ ਤੋਂ ਬੰਦ ਕਰਤਾਰਪੁਰ ਸਾਹਿਬ ਲਾਂਘਾ ਭਲਕੇ ਖੁੱਲ੍ਹ ਜਾਵੇਗਾ। ਉੱਥੇ ਹੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਮੰਤਰੀ 18 ਨਵੰਬਰ ਨੂੰ ਪਾਕਿਸਤਾਨ ਜਾਣਗੇ। ਪਹਿਲੇ ਜਥੇ ਵਿੱਚ ਸਾਰੇ ਕੈਬਨਿਟ ਮੰਤਰੀ ਜਾਣਗੇ।
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਇਸ ਦੀ ਜਾਣਕਾਰੀ ਦਿੱਤੀ। ਸੀ. ਐੱਮ. ਚੰਨੀ ਨੇ ਕਿਹਾ ਕਿ ਕੋਰੋਨਾ ਦੀ ਵਜ੍ਹਾ ਨਾਲ ਲਾਂਘਾ ਬੰਦ ਸੀ। ਉਨ੍ਹਾਂ ਕਿਹਾ ਕਿ ਪਾਕਿਸਤਾਨ ਤੇ ਬਾਕੀ ਸਰਕਾਰਾਂ ਵੀ ਇਹ ਸੋਚਦੀਆਂ ਸਨ ਕੋਈ ਨੁਕਸਾਨ ਨਾ ਹੋ ਜਾਵੇ, ਚਲੋ ਦੇਰ ਨਾਲ ਖੁੱਲ੍ਹਿਆ ਪਰ ਇਹ ਬਹੁਤ ਚੰਗਾ ਮੌਕਾ ਹੈ। ਗੌਰਤਲਬ ਹੈ ਕਿ ਗੁਰਪੁਰਬ 19 ਤਾਰੀਖ਼ ਨੂੰ ਹੈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣ ਤੋਂ ਪਹਿਲਾਂ ਗੁਰੂ ਹੋਏ ਸ਼ੁਰੂ! ਪੰਜਾਬ ਕਾਂਗਰਸ ਭਵਨ ‘ਚ ਸੰਭਾਲਿਆ ਪ੍ਰਧਾਨਗੀ ਦਾ ਚਾਰਜ
ਲਾਂਘਾ ਖੁੱਲ੍ਹਣ ਨਾਲ ਸਿੱਖ ਸੰਗਤਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਸਿੱਖ ਸੰਗਠਨ ਲਾਂਘਾ ਖੋਲ੍ਹਣ ਦੀ ਲਗਾਤਾਰ ਮੰਗ ਕਰਦੇ ਰਹੇ ਸਨ। ਪੰਜਾਬ ਦੇ ਭਾਜਪਾ ਨੇਤਾਵਾਂ ਨੇ ਵੀ ਪਿਛਲੇ ਦਿਨੀਂ ਇਸ ਬਾਰੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਰਾਸ਼ਟਰਪਤੀ ਨਾਲ ਮੁਲਾਕਾਤਾਂ ਕੀਤੀਆਂ ਸਨ।ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਭਾਰਤ ਦੀ ਸਰਹੱਦ ਤੋਂ ਚਾਰ ਕਿੱਲੋਮੀਟਰ ਦੂਰ ਹੈ। ਇਹ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਹੈ, ਜੋ ਲਾਹੌਰ ਤੋਂ 130 ਕਿਲੋਮੀਟਰ ਦੂਰ ਹੈ।
ਵੀਡੀਓ ਲਈ ਕਲਿੱਕ ਕਰੋ -: