ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕੇਂਦਰ ਵੱਲੋਂ 17 ਨਵੰਬਰ ਤੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਪਿਛਲੇ ਸਾਲ ਮਾਰਚ ਮਹੀਨੇ ਤੋਂ ਬਾਅਦ ਕਰਤਾਰਪੁਰ ਸਾਹਿਬ ਭਲਕੇ ਖੁੱਲ੍ਹ ਜਾਵੇਗਾ। ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੀ ‘ਤੇ ਖੁਸ਼ੀ ਜ਼ਾਹਿਰ ਕੀਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਗੁਰੂ ਸਾਹਿਬ ਨੇ ਗੁਰਪੁਰਬ ਮੌਕੇ ਲਾਂਘਾ ਖੋਲ੍ਹਣ ਦੀ ਅਰਦਾਸ ਪ੍ਰਵਾਨ ਕਰ ਲਈ ਹੈ ਤੇ ਹੁਣ ਸਿੱਖ ਸ਼ਰਧਾਲੂ ਇਸ ਪਵਿੱਤਰ ਸਥਾਨ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰ ਸਕਣਗੇ। ਕੇਂਦਰ ਦੀ ਭਾਜਪਾ ਸਰਕਾਰ ਨੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਦਾ ਫੈਸਲਾ ਲੈ ਕੇ ਸਿੱਖ ਸ਼ਰਧਾਲੂਆਂ ਨੂੰ ਵੱਡਾ ਤੋਹਫਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਮੰਤਰੀ 18 ਨਵੰਬਰ ਨੂੰ ਪਾਕਿਸਤਾਨ ਜਾਣਗੇ। ਪਹਿਲੇ ਜਥੇ ਵਿੱਚ ਸਾਰੇ ਕੈਬਨਿਟ ਮੰਤਰੀ ਜਾਣਗੇ। ਲਾਂਘਾ ਖੁੱਲ੍ਹਣ ਨਾਲ ਸਿੱਖ ਸੰਗਤਾਂ ਵਿੱਚ ਖ਼ੁਸ਼ੀ ਦੀ ਲਹਿਰ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਹੋਰ ਸਿੱਖ ਸੰਗਠਨ ਲਾਂਘਾ ਖੋਲ੍ਹਣ ਦੀ ਲਗਾਤਾਰ ਮੰਗ ਕਰਦੇ ਰਹੇ ਸਨ। ਪੰਜਾਬ ਦੇ ਭਾਜਪਾ ਨੇਤਾਵਾਂ ਨੇ ਵੀ ਪਿਛਲੇ ਦਿਨੀਂ ਇਸ ਬਾਰੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਤੇ ਰਾਸ਼ਟਰਪਤੀ ਨਾਲ ਮੁਲਾਕਾਤਾਂ ਕੀਤੀਆਂ ਸਨ।