ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿੱਚ ਪ੍ਰਧਾਨ ਦਾ ਚਾਰਜ ਸੰਭਾਲਦਿਆਂ ਹੀ ਵੱਡਾ ਐਲਾਨ ਕਰ ਦਿੱਤਾ ਹੈ। ਸਿੱਧੂ ਨੇ ਸੰਕੇਤ ਦੇ ਦਿੱਤਾ ਹੈ ਕਿ ਕਾਂਗਰਸ ਦੇ ਕਈ ਵਿਧਾਇਕਾਂ ਦੀ ਟਿਕਟ ਇਸ ਵਾਰ ਕੱਟਣ ਵਾਲੀ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਜ਼ਰੂਰੀ ਨਹੀਂ ਮੌਜੂਦਾ ਵਿਧਾਇਕਾਂ ਨੂੰ ਹੀ ਟਿਕਟ ਮਿਲੇ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸੂਚੀ ਅਖੀਰ ਵਿੱਚ ਜਾਰੀ ਕੀਤੀ ਜਾਵੇਗੀ। ਸਿੱਧੂ ਦੇ ਇਸ ਐਲਾਨ ਨਾਲ ਪਾਰਟੀ ਵਿੱਚ ਵੱਡੀ ਭੱਜਦੜ ਮਚਣ ਵਾਲੀ ਹੈ।
ਸਿੱਧੂ ਨੇ ਕਿਹਾ ਕਿ ਅਸੀਂ ਸਰਵੇਖਣ ਕਰਾਂਗੇ ਅਤੇ ਮੈਰਿਟ ਦੇ ਆਧਾਰ ‘ਤੇ ਟਿਕਟਾਂ ਦੀ ਵੰਡ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਾਈਕਮਾਨ ਨੇ ਮੇਰੇ ਪਲਾਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੀ ਮੌਜੂਦ ਸਨ। ਜਦੋਂ ਉਨ੍ਹਾਂ ਤੋਂ ਸੀ. ਐੱਮ. ਫੇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਹਰ ਸ਼ਖਸ ਸਾਡੇ ਲਈ ਸੀ. ਐੱਮ. ਫੇਸ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੌਰਤਲਬ ਹੈ ਕਿ ਅੱਜ ਡੇਢ ਮਹੀਨੇ ਬਾਅਦ ਕਾਂਗਰਸ ਭਵਨ ਜਾ ਕੇ ਸਿੱਧੂ ਨੇ ਪਾਰਟੀ ਦਾ ਕਾਰਜਭਾਰ ਸੰਭਾਲਿਆ ਹੈ। 28 ਸਤੰਬਰ ਨੂੰ ਅਸਤੀਫ਼ਾ ਦੇਣ ਤੋਂ ਬਾਅਦ ਸਿੱਧੂ ਨੇ 5 ਨਵੰਬਰ ਨੂੰ ਅਸਤੀਫ਼ਾ ਵਾਪਸ ਲੈ ਲਿਆ ਸੀ ਪਰ ਉਨ੍ਹਾਂ ਨੇ ਕਿਹਾ ਸੀ ਕਿ ਜਦੋਂ ਤਕ ਏਜੀ ਤੇ ਡੀਜੀਪੀ ਨਹੀਂ ਬਦਲੇ ਜਾਣਗੇ ਉਦੋਂ ਤਕ ਉਹ ਕਾਰਜਭਾਰ ਨਹੀਂ ਸੰਭਾਲਣਗੇ। ਉਨ੍ਹਾਂ ਦੀ ਮੰਗ ਨੂੰ ਮੰਨਦਿਆਂ ਏਜੀ ਬਦਲ ਦਿੱਤਾ ਗਿਆ ਹੈ ਤੇ ਡੀਜੀਪੀ ਪੈਨਲ ਦੀ ਕਾਰਵਾਈ ਹੋਣ ਤੋਂ ਬਾਅਦ ਬਦਲ ਦਿੱਤੇ ਜਾਣਗੇ।