ਪੰਜਾਬ ਕੈਬਨਿਟ ਦੀ ਬੈਠਕ ਖਤਮ ਹੋ ਗਈ ਹੈ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਵਾਸੀਆਂ ਲਈ ਦੋ ਵੱਡੇ ਫੈਸਲੇ ਕੀਤੇ ਗਏ ਹਨ। ਚੰਨੀ ਨੇ ਐਲਾਨ ਕੀਤਾ ਕਿ ਨਿੱਜੀ ਨੌਕਰੀਆਂ ਵਿਚ ਪੰਜਾਬੀਆਂ ਲਈ 75 ਫੀਸਦੀ ਕੋਟਾ ਰੱਖਿਆ ਜਾਵੇਗਾ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ 5000 ਹੋਮਗਾਰਡਾਂ ਨੂੰ ਪੱਕਾ ਕਰਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਰਾਜ ਕੁਮਾਰ ਵੇਰਕਾ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ। ਉਨ੍ਹਾਂ ਕਿਹਾ ਕਿ 18 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕੁਝ ਮੰਤਰੀ ਕਰਤਾਰਪੁਰ ਸਾਹਿਬ ਵਿਖੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਜਾਣ ਲਈ 50-50 ਲੋਕਾਂ ਦੇ ਜਥੇ ਨੂੰ ਮਨਜ਼ੂਰੀ ਮਿਲੀ ਹੈ ਤੇ ਪਹਿਲੇ ਜਥੇ ‘ਚ ਕਈ ਮੰਤਰੀ ਜਾਣਗੇ ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਬਾਰੇ ਬੋਲਦਿਆਂ ਵੇਰਕਾ ਨੇ ਕਿਹਾ ਕਿ ਉਨ੍ਹਾਂ ਨੂੰ ਘਰ (ਕਾਂਗਰਸ) ਵਿਚ ਵਾਪਸੀ ਕਰਨੀ ਚਾਹੀਦੀ ਹੈ ਅਤੇ ਆਪਣਿਆਂ ਦਾ ਹੱਥ ਫੜ ਕੇ ਚੱਲਣਾ ਚਾਹੀਦਾ ਹੈ ਤੇ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਇਸ ਦਾ ਉਨ੍ਹਾਂ ਨੂੰ ਵੱਡਾ ਨੁਕਸਾਨ ਹੋਵੇਗਾ। ਨਾਲ ਹੀ ਕੈਬਨਿਟ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਮੇਰੀ ਇਸ ਸਬੰਧੀ ਕੈਪਟਨ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ, ਇਹ ਤਾਂ ਸਿਰਫ ਮੇਰਾ ਨਜ਼ਰੀਆ ਹੈ।