ਪਾਕਿਸਤਾਨ ਵਿੱਚ ਸਿੱਖਾਂ ਦੇ ਸਭ ਤੋਂ ਸਤਿਕਾਰਤ ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਅੱਜ ਤੋਂ ਮੁੜ ਖੋਲ੍ਹਿਆ ਜਾਵੇਗਾ। ਅਜਿਹੇ ‘ਚ ਜਾਣੋ ਰਜਿਸਟ੍ਰੇਸ਼ਨ ਕਦੋਂ ਹੋਵੇਗੀ ਅਤੇ ਪਹਿਲਾ ਜੱਥਾ ਕਦੋਂ ਆਵੇਗਾ। ਪਾਕਿਸਤਾਨ ਵਿੱਚ ਸਥਿਤ ਸਿੱਖਾਂ ਦੇ ਸਭ ਤੋਂ ਸਤਿਕਾਰਤ ਗੁਰਧਾਮਾਂ ਦੇ ਦਰਸ਼ਨਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਅੱਜ ਤੋਂ ਮੁੜ ਖੋਲ੍ਹਿਆ ਜਾਵੇਗਾ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਸੀਐੱਮ ਚੰਨੀ ਨੇ ਐਲਾਨ ਕੀਤਾ ਹੈ ਕਿ ਉਹ ਪਹਿਲੇ ਜੱਥਾ ਨਾਲ ਪੂਰੀ ਕੈਬਨਿਟ ਨਾਲ ਕਰਤਾਰਪੁਰ ਗੁਰਦੁਆਰਾ ਸਾਹਿਬ ਜਾਣਗੇ।
ਕੇਂਦਰ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੇ ਟਵੀਟ ਕੀਤਾ, ”ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਦੇ ਫੈਸਲੇ ਦਾ ਮੈਂ ਤਹਿ ਦਿਲੋਂ ਸੁਆਗਤ ਕਰਦਾ ਹਾਂ।” ਇਸ ਫੈਸਲੇ ਨਾਲ ਉਨ੍ਹਾਂ ਲੱਖਾਂ ਸ਼ਰਧਾਲੂਆਂ ਦੀ ਇੱਛਾ ਪੂਰੀ ਹੋਵੇਗੀ ਜੋ ਕੋਰੋਨਾ ਕਾਰਨ ਦਰਸ਼ਨ ਦੀਦਾਰੇ ਤੋਂ ਵਾਂਝੇ ਰਹਿ ਗਏ ਸਨ।
ਗ੍ਰਹਿ ਮੰਤਰੀ ਨੇ ਕਿਹਾ ਕਿ ਦੇਸ਼ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਇਹ ਕਦਮ ਦੇਸ਼ ਭਰ ਵਿੱਚ ਹੋਰ ਖੁਸ਼ੀ ਅਤੇ ਉਤਸ਼ਾਹ ਵਧਾਏਗਾ। ਕਰਤਾਰਪੁਰ ਲਾਂਘੇ ਲਈ ਰਜਿਸਟ੍ਰੇਸ਼ਨ ਬੁੱਧਵਾਰ ਯਾਨੀ ਅੱਜ ਤੋਂ ਸ਼ੁਰੂ ਹੋ ਜਾਵੇਗੀ। 18 ਨਵੰਬਰ ਯਾਨੀ ਸ਼ੁੱਕਰਵਾਰ ਨੂੰ 250 ਸ਼ਰਧਾਲੂਆਂ ਦਾ ਜੱਥਾ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਦੇ ਫੈਸਲੇ ਦਾ ਸੁਆਗਤ ਕਰਦਿਆਂ ਕਿਹਾ ਕਿ ਸੂਬਾ ਮੰਤਰੀ ਮੰਡਲ 18 ਨਵੰਬਰ ਨੂੰ ਪਾਕਿਸਤਾਨ ਸਥਿਤ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ‘ਜਥੇ’ ਦਾ ਹਿੱਸਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: