32 ਕਿਸਾਨ ਜਥੇਬੰਦੀਆਂ ਨਾਲ ਨਾਲ ਮੁੱਖ ਮੰਤਰੀ ਚੰਨੀ ਦੀ ਅੱਜ ਮੀਟਿੰਗ ਹੋਈ, ਜਿਸ ਵਿੱਚ ਲਏ ਗਏ ਵੱਡੇ ਫੈਸਲਿਆਂ ਬਾਰੇ ਦੱਸਦਿਆਂ ਚੰਨੀ ਨੇ ਕਿਹਾ ਕਿ ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਸਰਕਾਰ ਵੱਲੋਂ ਰੱਦ ਕੀਤੇ ਜਾਣਗੇ।
ਇਸ ਤੋਂ ਇਲਾਵਾ ਪਰਾਲੀ ਸਾੜਨ ਕਰਕੇ ਦਰਜ ਮਾਮਲੇ ਤੇ ਕਿਸਾਨ ਅੰਦੋਲਨ ਨਾਲ ਸਬੰਧਤ ਦਰਜ ਪਰਚੇ ਵੀ ਰੱਦ ਕੀਤੇ ਜਾ ਰਹੇ ਹਨ। ਇੱਕ ਹੋਰ ਫੈਸਲਾ ਲੈਂਦੇ ਹੋਏ ਸਰਕਾਰ ਨੇ ਗੁਲਾਬੀ ਸੁੰਡੀ ਕਰਕੇ ਤਬਾਹ ਹੋਈ ਫਸਲ ਲਈ ਕਿਸਾਨਾਂ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਪ੍ਰਤੀ ਕਿੱਲਾ ਕਰ ਦਿੱਤਾ ਹੈ। ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਵੀ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ। ਦੱਸਣਯੋਗ ਹੈ ਕਿ ਨਰਮਾ ਚੁਗਣ ਵਾਲੇ ਮਜ਼ਦੂਰਾਂ ਵੱਲੋਂ ਵੀ ਲਗਾਤਾਰ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਸੀ।
ਦੱਸਣਯੋਗ ਹੈ ਕਿ ਕਿ ਕਿਸਾਨਾਂ ਵੱਲੋਂ ਸਰਕਾਰ ਸਾਹਮਣੇ 18 ਮੰਗਾਂ ਰੱਖੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਸਰਕਾਰ ਨੇ 17 ਮੰਗਾਂ ਮੰਨ ਲਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕਰਜ਼ਾ ਮਾਫੀ ਨੂੰ ਲੈ ਕੇ ਰੱਖੀ ਗਈ ਮੰਗ ‘ਤੇ ਵਿਚਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਰਿਆਣਾ ਸਰਕਾਰ ਦੀ ਤਰਜ ‘ਤੇ ਇੱਕ ਹਫਤੇ ਦੇ ਅੰਦਰ-ਅੰਦਰ ਨਵਾਂ ਕਾਨੂੰਨ ਪੰਜਾਬ ਵਿੱਚ ਲਿਆਂਦਾ ਜਾਵੇਗਾ, ਤਾਂਜੋ ਪੰਜਾਬ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਤਵੱਜੋ ਦਿੱਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇੱਕ ਹੋਰ ਐਲਾਨ ਕਰਦਿਆਂ ਸੀਐੱਮ ਚੰਨੀ ਨੇ ਕਿਹਾ ਕਿ ਸਬਜ਼ੀਆਂ ਬੀਜਣ ਵਾਲੇ ਕਿਸਾਨਾਂ ਨੂੰ ਵੀ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਸਾਰੇ ਕਿਸਾਨਾਂ ਦੀ ਅਸੀਂ ਕਿਸਾਨ ਜਥੇਬੰਦੀਆਂ ਤੋਂ ਸੂਚੀ ਮੰਗ ਲਈ ਹੈ, ਉਨ੍ਹਾਂ ਨੂੰ ਨੌਕਰੀ ਅਤੇ ਪੂਰਾ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕਰਤਾਰਪੁਰ ਲਾਂਘਾ ਖੁੱਲਣ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ, ਵੇਖੋ ਸ਼ਰਧਾਲੂਆਂ ਦਾ ਕਿਵੇਂ ਕੀਤਾ ਗਿਆ ਸਵਾਗਤ
ਕਿਸਾਨਾਂ ਦੀ ਇਸ ਵਾਰ ਆਈ ਫਸਲ ਪਹਿਲਾਂ ਦੇ ਮੁਕਾਬਲੇ ਵੱਧ ਚੁੱਕੀ ਗਈ ਹੈ ਅਤੇ ਉਨ੍ਹਾਂ ਨੂੰ ਸਹੀ ਸਮੇਂ ‘ਤੇ ਅਦਾਇਗੀ ਕੀਤੀ ਗਈ ਹੈ, ਜੋ ਫਸਲ ਬਚੀ ਹੈ ਉਹ ਅਗਲੇ 3-4 ਦਿਨਾਂ ਵਿੱਚ ਖਰੀਦ ਕਰ ਲਈ ਜਾਵੇਗੀ।