ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਸਾਰੇ ਕਿਸਾਨਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਚੰਨੀ ਨੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਕੀਤਾ।
ਉਨ੍ਹਾਂ ਕਿਹਾ ਕਿ ਅਸੀਂ ਕਿਸਾਨ ਸੰਗਠਨਾਂ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਲਿਸਟ ਮੰਗੀ ਹੈ, ਜਿਨ੍ਹਾਂ ਦੇ ਵਾਰਸਾਂ ਨੂੰ ਨੌਕਰੀ ਤੇ ਮੁਆਵਜ਼ਾ ਦਿੱਤਾ ਜਾਵੇਗਾ। ਦੱਸ ਦੇਈਏ ਕਿ ਹੁਣ ਤੱਕ 152 ਕਿਸਾਨ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਗੰਨੇ 360 ਰੁਪਏ ਕੀਮਤ ਵਿੱਚ 35 ਰੁਪਏ ਸਰਕਾਰ ਤੇ 15 ਰੁਪਏ ਗੰਨਾ ਮਿੱਲ ਅਦਾ ਕਰੇਗੀ। ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਦੀ ਮੀਟਿੰਗ ਵਿੱਚ ਕਰਜ਼ਾ ਮੁਆਫੀ ਦੀ ਮੰਗ ਨੂੰ ਛੱਡ ਕੇ ਸਾਰੀਆਂ 17 ਮੰਗਾਂ ਮੰਨ ਲਈਆਂ ਗਈਆਂ ਹਨ, ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਹੈ ਕਿ ਕਰਜ਼ੇ ਮੁਆਫੀ ‘ਤੇ ਵੀ ਵਿਚਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : CM ਚੰਨੀ ਸਰਕਾਰ ਨੇ ਕਿਸਾਨਾਂ ‘ਤੇ ਪਰਚੇ ਕੀਤੇ ਰੱਦ, ਮੁਆਵਜ਼ਾ ਵੀ ਵਧਾ ਕੇ 17,000 ਰੁ: ਪ੍ਰਤੀ ਕਿੱਲਾ ਕੀਤਾ
ਮੀਟਿੰਗ ਤੋਂ ਬਾਅਦ ਸੀ. ਐੱਮ. ਚੰਨੀ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ‘ਤੇ ਪਰਾਲੀ ਸਾੜਨ ਤੇ ਅੰਦੋਲਨ ਦੌਰਾਨ ਦਰਜ ਕੀਤੇ ਮਾਮਲੇ ਰੱਦ ਕੀਤੇ ਜਾਣਗੇ। ਗੁਲਾਬੀ ਸੁੰਡੀ ਕਰਕੇ ਤਬਾਹ ਹੋਈ ਫਸਲ ਲਈ ਕਿਸਾਨਾਂ ਦਾ ਮੁਆਵਜ਼ਾ 12 ਹਜ਼ਾਰ ਤੋਂ ਵਧਾ ਕੇ 17 ਹਜ਼ਾਰ ਰੁਪਏ ਪ੍ਰਤੀ ਕਿੱਲਾ ਕਰ ਦਿੱਤਾ ਗਿਆ ਹੈ ਅਤੇ ਨਰਮਾ ਚੁਗਣ ਵਾਲੇ ਮਜ਼ਦੂਰਾਂ ਨੂੰ ਵੀ 10 ਫੀਸਦੀ ਮੁਆਵਜ਼ਾ ਦਿੱਤਾ ਜਾਵੇਗਾ।